ਫਗਵਾੜਾ : ਗੱਡੀਆਂ ‘ਚ ਆਏ ਨਿਹੰਗਾਂ ਨੇ ਪਤੀ-ਪਤਨੀ ਨੂੰ ਪਹਿਲਾਂ ਬੇਰਹਿਮੀ ਨਾਲ ਕੁੱਟਿਆ, ਫਿਰ ਕੀਤਾ ਕਿਡਨੈਪ

0
1969

ਫਗਵਾੜਾ| ਫਗਵਾੜਾ ਦੇ ਅਮਨ ਨਗਰ ਵਿਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਦੋ ਗੱਡੀਆਂ ਵਿਚ ਸਵਾਰ ਹੋ ਕੇ ਨਿਹੰਗ ਸਿੰਘ ਪਤੀ-ਪਤਨੀ ਨੂੰ ਕਿਡਨੈਪ ਕਰਕੇ ਮੌਕੇ ਤੋਂ ਫਰਾਰ ਹੋ ਗਏ, ਜਿਸ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਪੁਲਿਸ ਦੇ ਐੱਸਐੱਚਓ ਅਮਨਦੀਪ ਨਾਹਰ ਪੁਲਿਸ ਪਾਰਟੀ ਸਣੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੇ ਹਨ।

ਮੌਕੇ ‘ਤੇ ਮਿਲੀ ਜਾਣਕਾਰੀ ਮੁਤਾਬਕ ਕਿਡਨੈਪ ਕੀਤੇ ਗਏ ਪਤੀ-ਪਤਨੀ ਦੀ ਪਛਾਣ ਸੋਨੂੰ ਤੇ ਜੋਤੀ ਵਜੋਂ ਹੋਈ ਹੈ। ਮਾਮਲੇ ਸਬੰਧੀ ਜਦੋਂ ਕੋਠੀ ਦੇ ਕੇਅਰਟੇਕਰ ਗੁਲਜਾਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਵੀ ਕੋਠੀ ਵਿਚ ਚੋਰੀ ਹੋਈ ਸੀ, ਜਿਸ ਕਾਰਨ ਉਕਤ ਵਿਅਕਤੀਆਂ ਦੀ ਪਛਾਣ ਕਰ ਲਈ ਗਈ ਸੀ।

ਅੱਜ ਉਹੀ ਪਤੀ-ਪਤਨੀ ਨੂੰ ਕਿਡਨੈਪ ਕਰਕੇ ਆਪਣੇ ਨਾਲ ਲੈ ਗਏ। ਪੁਲਿਸ ਟੀਮ ਨੇ ਮੌਕੇ ਦਾ ਜਾਇਜ਼ਾ ਲਿਆ ਤਾਂ ਦੇਖਿਆ ਕਿ ਉਹ ਘਰ ਦੇ ਦੋ ਦਰਵਾਜ਼ਾ ਤੋੜ ਕੇ ਘਰ ਅੰਦਰ ਦਾਖਲ ਹੋਏ ਤੇ ਪਤੀ-ਪਤਨੀ ਨੂੰ ਨਾਲ ਲੈ ਗਏ ਜਿਸ ਦੀ ਇਲਾਕੇ ਵਿਚ ਲੱਗੇ ਸੀਸੀਟੀਵੀ ਕੈਮਰੇ ਵਿਚ ਸਾਰੀ ਵਾਰਦਾਤ ਕੈਦ ਹੋ ਗਈ।

ਥਾਣਾ ਸਿਟੀ ਦੇ ਐੱਸਐੱਚਓ ਅਮਨਦੀਪ ਨਾਹਰ ਨੇ ਦੱਸਿਆ ਕਿ ਜੋ ਵਿਅਕਤੀ ਕਿਡਨੈਪ ਹੋਏ ਹਨ, ਉਨ੍ਹਾਂ ਵੱਲੋਂ ਕੋਠੀ ਵਿਚ ਤਿੰਨ ਸਕਿਓਰਿਟੀ ਗਾਰਡ ਵੀ ਰੱਖੇ ਹੋਏ ਸਨ ਪਰ ਵਾਰਦਾਤ ਸਮੇਂ ਤਿੰਨੋਂ ਹੀ ਸਕਿਓਰਿਟੀ ਗਾਰਡ ਮੌਕੇ ‘ਤੇ ਮੌਜੂਦ ਨਹੀਂ ਸੀ। ਫਿਲਹਾਲ ਪੁਲਿਸ ਵੱਲੋਂ ਸਕਿਓਰਿਟੀ ਗਾਰਡ ਦੇ ਬਿਆਨ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ