ਫਗਵਾੜਾ : ਅਣਪਛਾਤੇ ਵਾਹਨ ਨੇ ਨਵ-ਵਿਆਹੇ ਜੋੜੇ ਨੂੰ ਮਾਰੀ ਟੱਕਰ, ਪਤਨੀ ਦੀ ਮੌਤ, ਪਤੀ ਸੀਰੀਅਸ

0
1440

ਫਗਵਾੜਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਫਗਵਾੜਾ ’ਚ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇਥੇ ਸੜਕ ਹਾਦਸੇ ’ਚ ਇਕ ਨਵ-ਵਿਆਹੁਤਾ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਕਿਰਨ ਪਤਨੀ ਸ਼ਿਵਮ ਵਾਸੀ ਗਗਨਦੀਪ ਕਾਲੋਨੀ ਲੁਧਿਆਣਾ ਵਜੋਂ ਹੋਈ ਹੈ। ਉਸ ਦਾ ਪਤੀ ਸ਼ਿਵਮ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ।

Road accident: ఏపీలో రోడ్డు ప్రమాదం.. ఢీకొన్న టిప్పర్, లారీ | Road accident  in AP.. Tipper and lorry collided RVRAJU

ਦੱਸ ਦਈਏ ਕਿ ਦੋਵਾਂ ਦਾ ਵਿਆਹ ਲਗਭਗ 4 ਮਹੀਨੇ ਪਹਿਲਾਂ ਹੋਇਆ ਸੀ। ਪਤੀ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ, ਜਿਥੇ ਡਾਕਟਰਾਂ ਵੱਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਫਗਵਾੜਾ ਦੇ ਪਿੰਡ ਚਾਹੇੜੂ ਨੇੜੇ ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਨਵ-ਵਿਆਹੁਤਾ ਪਤੀ-ਪਤਨੀ ਹਾਦਸੇ ਦਾ ਸ਼ਿਕਾਰ ਹੋ ਗਏ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।