ਫਗਵਾੜਾ | ਪੰਜਾਬ ਦੇ ਕਿਸਾਨਾਂ ਨੇ ਸੂਬਾ ਸਰਕਾਰ ਖਿਲਾਫ ਪੂਰੀ ਤਰ੍ਹਾਂ ਮੋਰਚਾ ਖੋਲ੍ਹ ਦਿੱਤਾ ਹੈ। ਫਗਵਾੜਾ ਦੇ ਸ਼ੂਗਰ ਮਿੱਲ ਚੌਕ ਨੂੰ ਵੀ ਸਿੰਘੂ ਬਾਰਡਰ ਵਿੱਚ ਤਬਦੀਲ ਕੀਤਾ ਜਾਵੇਗਾ। ਖੰਡ ਮਿੱਲ ਅੱਗੇ ਦਿੱਤੇ ਜਾ ਰਹੇ ਧਰਨੇ ਨੂੰ ਪੰਜਾਬ ਦੇ 31 ਜੱਥੇਬੰਦੀਆਂ ਦਾ ਸਮਰਥਨ ਮਿਲਿਆ ਹੈ। ਫਗਵਾੜਾ ਵਿੱਚ ਦੇਰ ਰਾਤ ਤੱਕ ਹੋਈ ਸਮੂਹ ਜਥੇਬੰਦੀਆਂ ਦੀ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ।
ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ 25 ਅਗਸਤ ਨੂੰ ਫਗਵਾੜਾ ਮਿੱਲ ਚੌਕ ਵਿਖੇ ਕਿਸਾਨਾਂ ਦਾ ਵਿਸ਼ਾਲ ਇਕੱਠ ਕੀਤਾ ਜਾਵੇਗਾ। ਕਿਸਾਨ ਦੋਆਬੇ ਤੋਂ ਹੀ ਨਹੀਂ ਪੂਰੇ ਪੰਜਾਬ ਤੋਂ ਆਉਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਫਗਵਾੜਾ ਸ਼ੂਗਰ ਮਿੱਲ ਨੂੰ ਵੀ ਸਿੰਘੂ ਬਾਰਡਰ ਵਿੱਚ ਤਬਦੀਲ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਲਖੀਮਪੁਰ ਖੇੜੀ ਕਤਲੇਆਮ ਸਬੰਧੀ ਵੀ ਅਹਿਮ ਫੈਸਲਾ ਲਿਆ ਗਿਆ ਹੈ। ਕਿਸਾਨਾਂ ਦੀਆਂ 31 ਜਥੇਬੰਦੀਆਂ ਨੇ ਸਰਬਸੰਮਤੀ ਨਾਲ ਫੈਸਲਾ ਕੀਤਾ ਹੈ ਕਿ ਲਖੀਮਪੁਰ ਖੇੜੀ ਵਿੱਚ ਮਾਰੇ ਗਏ ਕਿਸਾਨਾਂ ਨੂੰ ਇਨਸਾਫ ਦਿਵਾਉਣ ਲਈ ਆਵਾਜ਼ ਬੁਲੰਦ ਕੀਤੀ ਜਾਵੇਗੀ।