ਫਿਲੌਰ | ਸਵੇਰੇ 7 ਵਜੇ ਦੇ ਕਰੀਬ ਫਿਲੌਰ ਰੇਲਵੇ ਪੁਲ ਉਪਰ ਚਿੱਟੇ ਰੰਗ ਦੀ ਐਕਟਿਵਾ ‘ਤੇ ਸਵਾਰ ਗੀਤਾ ਰਾਣੀ ਅਤੇ ਉਸ ਦਾ ਪਤੀ ਵਿਜੇ ਕੁਮਾਰ ਲੁਧਿਆਣੇ ਤੋਂ ਜਲੰਧਰ ਵੱਲ ਜਾ ਰਹੇ ਸਨ ਕਿ ਕਿਸੇ ਅਣਪਛਾਤੇ ਵਾਹਨ ਨਾਲ ਟਕਰਾਉਣ ਕਾਰਨ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਏਐੱਸਆਈ ਲਖਬੀਰ ਸਿੰਘ ਨੇ ਦੱਸਿਆ ਕਿ ਇਹ ਦੋਵੇਂ ਲੁਧਿਆਣੇ ਦੇ ਰਹਿਣ ਵਾਲੇ ਹਨ। ਲਾਸ਼ਾਂ ਕਬਜ਼ੇ ਵਿਚ ਲੈ ਕੇ ਫਿਲੌਰ ਸਿਵਲ ਹਸਪਤਾਲ ‘ਚ ਪੋਸਟਮਾਰਟਮ ਲਈ ਭੇਜ ਦਿੱਤੀਆਂ ਗਈਆਂ ਹਨ। ਇਨ੍ਹਾਂ ਦੇ ਵਾਰਿਸਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ, ਜਿਹੜੇ ਵਾਹਨ ਨਾਲ ਟਕਰਾਏ ਸੀ, ਉਸ ਦੀ ਭਾਲ ਕਰ ਰਹੇ ਹਾਂ।
(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈhttps://t.me/punjabibulletin)