ਸ੍ਰੀ ਹੇਮਕੁੰਟ ਸਾਹਿਬ ਜਾ ਰਹੇ ਸ਼ਰਧਾਲੂਆਂ ਨੂੰ ਟਰੱਕ ਨੇ ਮਾਰੀ ਟੱਕਰ, 2 ਦੀ ਮੌਤ

0
100

ਮੁਹਾਲੀ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਪੈਦਲ ਜਾ ਰਹੇ ਸ਼ਰਧਾਲੂਆਂ ਨਾਲ ਦਰਦਨਾਕ ਹਾਦਸਾ ਵਾਪਰ ਗਿਆ। ਪੈਦਲ ਜਾ ਰਹੇ ਸ਼ਰਧਾਲੂਆਂ ਨੂੰ ਤੇਜ਼ ਰਫ਼ਤਾਰ ਟਰੱਕ ਨੇ ਕੁਚਲ ਦਿਤਾ। ਇਸ ਹਾਦਸੇ ‘ਚ 2 ਸ਼ਰਧਾਲੂਆਂ ਦੀ ਮੌਤ ਹੋ ਗਈ ਜਦਕਿ 2 ਗੰਭੀਰ ਜ਼ਖ਼ਮੀ ਹੋ ਗਏ। ਜ਼ਖਮੀ ਸ਼ਰਧਾਲੂਆਂ ਨੂੰ ਨੇੜਲੇ ਹਸਪਤਾਲ ਦਾਖਲ ਕਰਵਾਇਆ ਗਿਆ।

ਜਾਣਕਾਰੀ ਅਨੁਸਾਰ ਇੱਟਾਂ ਨਾਲ ਲੱਦਿਆ ਇਕ ਟਰੱਕ ਹਾਈਵੇ ‘ਤੇ ਅਚਾਨਕ ਬੇਕਾਬੂ ਹੋ ਕੇ ਪਲਟ ਗਿਆ। ਟਰੱਕ ਦੀ ਲਪੇਟ ‘ਚ ਆਉਣ ਨਾਲ 2 ਸ਼ਰਧਾਲੂਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸ਼ਰਧਾਲੂਆਂ ਦਾ ਜਥਾ ਗੁਰਦਾਸਪੁਰ ਤੋਂ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਰਵਾਨਾ ਹੋਇਆ ਸੀ।

ਜਾਂਚ ‘ਚ ਪਤਾ ਲੱਗਾ ਹੈ ਕਿ ਲਾਲੜਾਂ ਨੇੜੇ ਟਰੱਕ ਦੀ ਬ੍ਰੇਕ ਫੇਲ੍ਹ ਹੋ ਗਈ ਸੀ। ਡਰਾਈਵਰ ਨੇ ਟਰੱਕ ਦੀ ਬ੍ਰੇਕ ਛੱਡ ਦਿੱਤੀ ਤੇ ਪਹਾੜ ਵੱਲ ਮੋੜ ਲਿਆ। ਪੁਲਿਸ ਨੇ ਟਰੱਕ ਚਾਲਕ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।