<p><strong>ਅੰਮ੍ਰਿਤਸਰ&comma; 14 ਨਵੰਬਰ &vert;<&sol;strong> 11ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਉਤਸਵ ਨੂੰ ਮਨਾਉਣ ਲਈ ਸ਼ਰਧਾਲੂਆਂ ਦਾ ਇੱਕ ਸਮੂਹ ਜ਼ੀਰੋ ਵਿਜ਼ੀਬਿਲਟੀ ਵਿਚਕਾਰ ਪਾਕਿਸਤਾਨ ਲਈ ਰਵਾਨਾ ਹੋਇਆ। ਇਹ ਗਰੁੱਪ 10 ਦਿਨਾਂ ਬਾਅਦ 23 ਨਵੰਬਰ ਨੂੰ ਭਾਰਤ ਪਰਤੇਗਾ। ਸਤਨਾਮ ਵਾਹਿਗੁਰੂ ਦੇ ਜੈਕਾਰਿਆਂ ਨਾਲ 763 ਸ਼ਰਧਾਲੂ ਰਵਾਨਾ ਹੋਏ।<&sol;p>&NewLine;<p>ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਗਏ 763 ਸ਼ਰਧਾਲੂਆਂ ਨੂੰ ਵੀਜ਼ੇ ਮਿਲ ਚੁੱਕੇ ਹਨ&comma; ਜਿਨ੍ਹਾਂ ਨੂੰ ਅੱਜ ਪਾਕਿਸਤਾਨ ਭੇਜ ਦਿੱਤਾ ਗਿਆ। ਇਸ ਸਬੰਧੀ ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਸ਼ਰਧਾਲੂਆਂ ਨੂੰ ਵੀਜ਼ਿਆਂ ਸਮੇਤ ਉਨ੍ਹਾਂ ਦੇ ਪਾਸਪੋਰਟ ਦਿੱਤੇ ਗਏ ਸਨ।<&sol;p>&NewLine;<p><strong>1481 ਯਾਤਰੀਆਂ ਨੂੰ ਨਹੀਂ ਮਿਲਿਆ ਵੀਜ਼ਾ<&sol;strong><&sol;p>&NewLine;<p>ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੂੰ 2244 ਸ਼ਰਧਾਲੂਆਂ ਦੇ ਪਾਸਪੋਰਟ ਭੇਜੇ ਗਏ ਸਨ&comma; ਜਿਨ੍ਹਾਂ ਵਿੱਚੋਂ 763 ਸ਼ਰਧਾਲੂਆਂ ਨੂੰ ਦੂਤਾਵਾਸ ਨੇ ਵੀਜ਼ੇ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਦੂਤਾਵਾਸ ਵੱਲੋਂ 1481 ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿਚ ਸਿੱਖ ਸ਼ਰਧਾਲੂਆਂ ਦੇ ਵੀਜ਼ੇ ਰੱਦ ਕੀਤੇ ਜਾਣਾ ਮੰਦਭਾਗਾ ਹੈ।<&sol;p>&NewLine;<p>ਉਨ੍ਹਾਂ ਦੱਸਿਆ ਕਿ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਗੁਰਨਾਮ ਸਿੰਘ ਜੱਸਲ ਕਰ ਰਹੇ ਹਨ&comma; ਜਦਕਿ ਜਥੇ ਦੇ ਉਪ ਆਗੂ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਸ਼ਰਨਜੀਤ ਕੌਰ ਅਤੇ ਜਨਰਲ ਮੈਨੇਜਰ ਇੰਚਾਰਜ ਪਲਵਿੰਦਰ ਸਿੰਘ ਤੇ ਗੁਰਮੀਤ ਸਿੰਘ ਹੋਣਗੇ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ<a href&equals;"https&colon;&sol;&sol;shorturl&period;at&sol;0tM6T"> https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;