ਮੋਗਾ, 16 ਨਵੰਬਰ | ਪਿੰਡ ਲੰਡੇ ਕੇ ‘ਚ 10 ਸਾਲਾ ਬੱਚੀ ਦੀ ਗੋਲ਼ੀ ਲੱਗਣ ਨਾਲ ਮੌਤ ਦੀ ਖਬਰ ਸਾਹਮਣੇ ਆ ਰਹੀ ਹੈ। ਦਾਦੇ ਦੀ ਲਾਇਸੈਂਸੀ ਰਿਵਾਲਰ ਤੋਂ ਗੋਲ਼ੀ ਚੱਲਣ ਕਾਰਨ ਬੱਚੀ ਦੀ ਮੌਤ ਹੋ ਗਈ ਹੈ। ਗੋਲੀ ਕਿੰਝ ਚੱਲੀ ਇਸ ਬਾਰੇ ਜਾਣਕਾਰੀ ਅਜੇ ਤਕ ਸਾਹਮਣੇ ਨਹੀਂ ਆਈ ਹੈ। ਪੁਲਿਸ ਵੱਲੋਂ ਜਾਂਚ ਜਾਰੀ ਹੈ। ਮ੍ਰਿਤਕ ਦੀ ਪਹਿਚਾਣ ਮਨਰੀਤ ਕੌਰ ਵਜੋਂ ਹੋਈ ਹੈ, ਜੋ ਕਿ 5ਵੀਂ ਜਮਾਤ ਦੀ ਵਿਦਿਆਰਥਣ ਸੀ।

ਮ੍ਰਿਤਕ ਮਨਰੀਤ ਦੇ ਪਿਤਾ ਕਰਮਜੀਤ ਸਿੰਘ ਨੇ ਦੱਸਿਆ ਕਿ ਹਰ ਰੋਜ਼ ਦੀ ਤਰ੍ਹਾਂ ਅਸੀਂ ਅਲਮਾਰੀ ਵਿਚ ਰਿਵਾਲਵਰ ਰੱਖਿਆ ਹੋਇਆ ਸੀ। ਅਲਮਾਰੀ ਨੂੰ ਤਾਲਾ ਲਗਾਉਣਾ ਭੁੱਲ ਕੇ ਜਦੋਂ ਮਨਰੀਤ ਆਪਣੇ ਕੱਪੜੇ ਲੈਣ ਗਈ ਤਾਂ ਉਸ ਨੇ ਰਿਵਾਲਵਰ ਚੁੱਕ ਲਿਆ ਅਤੇ ਅਚਾਨਕ ਗੋਲੀ ਚੱਲ ਗਈ, ਜਿਸ ਨਾਲ ਉਸ ਦੀ ਮੌਤ ਹੋ ਗਈ।

ਥਾਣਾ ਸਦਰ ਦੇ ਮੁਖੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਰਾਤ ਮੋਗਾ ਦੇ ਪਿੰਡ ਲੰਡੇਕੇ ਦੀ ਰਹਿਣ ਵਾਲੀ ਮਨਰੀਤ ਕੌਰ ਦੀ ਆਪਣੇ ਦਾਦੇ ਦੇ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਲੱਗਣ ਨਾਲ ਮੌਤ ਹੋ ਗਈ। ਦੇਰ ਰਾਤ ਅਲਮਾਰੀ ‘ਚੋਂ ਕੱਪੜੇ ਕੱਢਦੇ ਸਮੇਂ ਮਨਰੀਤ ਨੇ ਰਿਵਾਲਵਰ ਕੱਢ ਲਿਆ, ਜਿਸ ‘ਤੇ ਅਚਾਨਕ ਫਾਇਰ ਹੋ ਗਿਆ ਅਤੇ ਉਸ ਦੀ ਮੌਤ ਹੋ ਗਈ। ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)