ਲੁਧਿਆਣਾ | ਲੁਧਿਆਣਾ ਦੇ ਫ਼ੀਲਡ ਗੰਜ ਇਲਾਕੇ ‘ਚ ਸਥਿਤ ਇੱਕ 4 ਮੰਜ਼ਿਲਾ ਪਲਾਸਟਿਕ ਤੇ ਸਟੇਸ਼ਨਰੀ ਦੀ ਦੁਕਾਨ ਨੂੰ ਅਚਾਨਕ ਅੱਗ ਲੱਗ ਗਈ, ਜਿਸ ਨੇ ਪੂਰੀ ਦੁਕਾਨ ਨੂੰ ਆਪਣੀ ਲਪੇਟ ਵਿਚ ਲੈ ਲਿਆ। ਹਾਲਾਂਕਿ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।

ਸਵੇਰੇ ਕਰੀਬ 5 ਵੱਜ ਕੇ 45 ਮਿੰਟ ‘ਤੇ ਅੱਗ ਲੱਗੀ, ਜਿਸ ਦੀ ਜਾਣਕਾਰੀ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 45 ਦੇ ਕਰੀਬ ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ।

ਅੱਗ ਲੱਗਣ ਨਾਲ ਲੱਖਾਂ ਰੁਪਏ ਦੇ ਨੁਕਸਾਨ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ ਪਰ ਰਾਹਤ ਵਾਲੀ ਗੱਲ ਇਹ ਰਹੀ ਕਿ ਇਸ ਵਿਚ ਕਿਸੇ ਪ੍ਰਕਾਰ ਦਾ ਜਾਨੀ ਨੁਕਸਾਨ ਨਹੀਂ ਹੋਇਆ। ਇੱਕ ਪਲਾਸਟਿਕ ਗੋਦਾਮ ਹੋਣ ਕਾਰਨ ਅੱਗ ਉਪਰ ਕਾਬੂ ਪਾਉਣ ਲਈ ਕਾਫ਼ੀ ਮੁਸ਼ੱਕਤ ਕਰਨੀ ਪਈ।

ਫਾਇਰ ਬ੍ਰਗੇਡ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਹਗੀਰ ਨੇ ਅੱਗ ਲੱਗਣ ਦੀ ਘਟਨਾ ਬਾਰੇ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਉਹ ਆਪਣੀ ਟੀਮ ਨਾਲ ਮੌਕੇ ‘ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਪਲਾਸਟਿਕ ਦੇ ਇੱਕ ਗੋਦਾਮ ‘ਚ ਅੱਗ ਤਕਰੀਬਨ ਪੌਣੇ 6 ਵਜੇ ਲੱਗੀ।, ਜਿਸ ‘ਤੇ ਕਾਬੂ ਪਾਇਆ ਜਾ ਚੁੱਕਾ ਹੈ।

(Sponsored : ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001, www.BagMinister.com

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)