ਚੰਡੀਗੜ੍ਹ| ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਮੋਹਾਲੀ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਦਰਅਸਲ, ਮੋਹਾਲੀ ਦੀ ਅਦਾਲਤ ਨੇ ਸੁੰਦਰ ਸ਼ਾਮ ਅਰੋੜਾ ਦੀ ਨਿਯਮਤ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਵਿਜੀਲੈਂਸ ਨੇ ਸਾਬਕਾ ਮੰਤਰੀ ਸਮੇਤ ਕੁੱਲ 10 ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ।
ਦੱਸ ਦਈਏ ਕਿ ਅਰੋੜਾ ਨੇ ਆਪਣੇ ਵਕੀਲ ਰਾਹੀਂ ਪਲਾਟ ਘੁਟਾਲੇ ‘ਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ। ਮਾਮਲੇ ਦੀ ਸੁਣਵਾਈ ਦੌਰਾਨ ਅਰੋੜਾ ਦੇ ਵਕੀਲ ਨੇ ਦਲੀਲ ਦਿੱਤੀ ਕਿ ਪੁੱਛਗਿੱਛ ਹੋ ਚੁੱਕੀ ਹੈ ਅਤੇ ਹੋਰ ਕੁਝ ਵੀ ਰਿਕਵਰ ਨਹੀਂ ਹੋਣਾ ਹੈ, ਇਸ ਲਈ ਉਨ੍ਹਾਂ ਦੇ ਮੁਵੱਕਿਲ ਨੂੰ ਜ਼ਮਾਨਤ ਦਿੱਤੀ ਜਾਵੇ। ਪਰ ਅਦਾਲਤ ਨੇ ਦਲੀਲਾਂ ਸੁਣਨ ਤੋਂ ਬਾਅਦ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ।