ਪ੍ਰਧਾਨ ਮੰਤਰੀ ਮੋਦੀ ਨੇ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਦਾ ਕੀਤਾ ਐਲਾਨ, ਕਿਸਾਨਾਂ ‘ਚ ਖੁਸ਼ੀ ਦੀ ਲਹਿਰ, ਪੜ੍ਹੋ ਰਾਜੇਵਾਲ ਨੇ ਇਸ ਬਾਰੇ ਕੀ ਕਿਹਾ

0
5530

ਨਵੀਂ ਦਿੱਲੀ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਵੱਡਾ ਤੋਹਫ਼ਾ ਦਿੰਦਿਆਂ 3 ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ।

ਦੂਜੇ ਪਾਸੇ ਇਸ ਐਲਾਨ ਨਾਲ ਪੰਜਾਬ, ਹਰਿਆਣਾ ਦੇ ਕਿਸਾਨਾਂ ਸਮੇਤ ਸਮੁੱਚੇ ਅੰਦੋਲਨ ਦੇ ਕਾਰਕੁੰਨਾਂ, ਸਮਰਥਕਾਂ ਤੇ ਸਿਆਸੀ ਸ਼ਖਸੀਅਤਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ।

ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਇਸ ਫੈਸ਼ਲੇ ਦਾ ਸਵਾਗਤ ਕਰਦਿਆਂ ਕਿਹਾ ਕਿ MSP ‘ਤੇ ਪ੍ਰਧਾਨ ਮੰਤਰੀ ਕੁਝ ਨਹੀਂ ਬੋਲੇ ਕਿ ਉਸ ਦਾ ਕਾਨੂੰਨ ਕਿਵੇਂ ਬਣਾਉਣਾ, ਜਿੰਨਾ ਚਿਰ ਇਹ ਬਿੱਲ ਪਾਰਲੀਮੈਂਟ ‘ਚ ਪਾਸ ਨਹੀਂ ਹੋ ਜਾਂਦੇ, ਓਨਾ ਚਿਰ ਅਸੀਂ ਨਹੀਂ ਉਠਾਂਗੇ।

ਸੰਯੁਕਤ ਕਿਸਾਨ ਮੋਰਚਾ ਦੇ ਲੀਡਰ ਬਲਵੀਰ ਸਿੰਘ ਰਾਜੇਵਾਲ ਨੇ ਐਲਾਨ ਕੀਤਾ ਕਿ ਜਦੋਂ ਤੱਕ ਸੰਸਦ ਵਿੱਚ ਤਿੰਨੇ ਖੇਤੀ ਕਾਨੂੰਨ ਵਾਪਸ ਨਹੀਂ ਲਏ ਜਾਂਦੇ, ਉਦੋਂ ਤੱਕ ਮੋਰਚਾ ਜਾਰੀ ਰਹੇਗਾ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਦੇ ਨਾਂ ਸੁਨੇਹੇ ਵਿੱਚ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕਰਦਿਆਂ ਕਿਸਾਨਾਂ ਨੂੰ ਕਿਹਾ ਕਿ ਉਹ ਅੰਦੋਲਨ ਛੱਡ ਦੇ ਘਰਾਂ ਨੂੰ ਪਰਤ ਜਾਣ। ਉਨ੍ਹਾਂ ਕਿਹਾ ਕਿ ਸੰਸਦ ਦੇ ਅਗਲੇ ਸਦਨ ਵਿੱਚ ਕਾਨੂੰਨ ਵਾਪਸ ਲਏ ਜਾਣਗੇ।

ਇਸ ਬਾਰੇ ਰਾਜੇਵਾਲ ਨੇ ਕਿਹਾ ਕਿ ਜਦੋਂ ਤੱਕ ਸੰਸਦ ਵਿੱਚ ਇਹ ਕਾਨੂੰਨ ਵਾਪਸ ਨਹੀਂ ਲਏ ਜਾਂਦੇ, ਉਦੋਂ ਤੱਕ ਮੋਰਚਾ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਰੱਦ ਹੋਣ ਤੋਂ ਇਲਾਵਾ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਸਣੇ ਹੋਰ ਕਈ ਮੁੱਦੇ ਹਨ। ਸਰਕਾਰ ਨੂੰ ਉਸ ਬਾਰੇ ਵੀ ਕਿਸਾਨਾਂ ਨਾਲ ਗੱਲ ਕਰਨੀ ਚਾਹੀਦੀ ਹੈ। ਇਸ ਲਈ ਮੋਰਚਾ ਅਜੇ ਜਾਰੀ ਰਹੇਗਾ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ