ਨਵੀਂ ਦਿੱਲੀ| ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਸ਼ਾਨਦਾਰ ਜਸ਼ਨਾਂ ਦਰਮਿਆਨ ਨਵੇਂ ਸੰਸਦ ਭਵਨ ਦਾ ਉਦਘਾਟਨ ਕੀਤਾ। ਇਸ ਦੌਰਾਨ ਪੀਐਮ ਮੋਦੀ ਨੇ ਨਵੀਂ ਇਮਾਰਤ ਵਿੱਚ ਸੇਂਗੋਲ ਵੀ ਲਗਾਇਆ। ਪੀਐਮ ਮੋਦੀ, ਲੋਕ ਸਭਾ ਸਪੀਕਰ ਓਮ ਬਿਰਲਾ ਸਮੇਤ ਸਾਰੇ ਭਾਜਪਾ ਨੇਤਾ ਅਤੇ ਕੇਂਦਰ ਸਰਕਾਰ ਦੇ ਮੰਤਰੀ, ਸੰਸਦ ਮੈਂਬਰ ਨਵੇਂ ਸੰਸਦ ਭਵਨ ਪਹੁੰਚੇ।
ਦੂਜੇ ਪਾਸੇ ਕਾਂਗਰਸ, ਸ਼ਿਵ ਸੈਨਾ (ਯੂਬੀਟੀ), ਆਪ, ਤ੍ਰਿਣਮੂਲ ਕਾਂਗਰਸ (ਟੀਐਮਸੀ) ਅਤੇ ਜਨਤਾ ਦਲ (ਯੂਨਾਈਟਿਡ) ਸਮੇਤ 20 ਤੋਂ ਵੱਧ ਵਿਰੋਧੀ ਪਾਰਟੀਆਂ ਨੇ ਉਦਘਾਟਨ ਸਮਾਰੋਹ ਦਾ ਬਾਈਕਾਟ ਕੀਤਾ ਹੈ। ਨਵੀਂ ਸੰਸਦ ਭਵਨ ਦੇ ਉਦਘਾਟਨ ਤੋਂ ਪਹਿਲਾਂ ਇਸ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੀਪੀ ਦੀਪੇਂਦਰ ਪਾਠਕ ਨੇ ਦੱਸਿਆ ਕਿ ਇਲਾਕੇ ਅਤੇ ਆਲੇ-ਦੁਆਲੇ 70 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।