ਨਵੀਂ ਦਿੱਲੀ . 83 ਦਿਨਾਂ ਬਾਅਦ  ਪੀਐਮ ਨਰੇਂਦਰ ਮੋਦੀ ਦਿੱਲੀ ਤੋਂ ਬਾਹਰ ਆਏ ਹਨ। ਪ੍ਰਧਾਨ ਮੰਤਰੀ ਮੋਦੀ ਕੁੱਝ ਸਮਾਂ ਪਹਿਲਾਂ ਪੱਛਮੀ ਬੰਗਾਲ ਪਹੁੰਚੇ ਸਨ। ਪੀਐਮ ਮੋਦੀ ਅੱਜ ਤੂਫਾਨ ਪ੍ਰਭਾਵਿਤ ਪੱਛਮੀ ਬੰਗਾਲ ਤੇ ਉੜੀਸਾ ਦਾ ਹਵਾਈ ਸਰਵੇਖਣ ਕਰਨ ਜਾ ਰਹੇ ਹਨ। ਉਹ ਅਮਫਨ ਤੂਫਾਨ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣਗੇ। ਪੱਛਮੀ ਬੰਗਾਲ ਦੀ ਸੀ ਐਮ ਮਮਤਾ ਬੈਨਰਜੀ ਨੇ ਪੀਐਮ ਮੋਦੀ ਨੂੰ ਪ੍ਰਭਾਵਿਤ ਜ਼ਿਲ੍ਹਿਆਂ ਦਾ ਦੌਰਾ ਕਰਨ ਅਤੇ ਤਬਾਹ ਹੋਏ ਇਲਾਕਿਆਂ ਦੇ ਮੁੜ ਨਿਰਮਾਣ ਲਈ ਸਹਾਇਤਾ ਮੁਹੱਈਆ ਕਰਵਾਉਣ ਦੀ ਬੇਨਤੀ ਕੀਤੀ ਸੀ।ਬੰਗਾਲ ਤੋਂ ਬਾਅਦ ਪ੍ਰਧਾਨ ਮੰਤਰੀ ਉੜੀਸਾ ਦਾ ਵੀ ਦੌਰਾ ਕਰਨਗੇ। ਦੱਸ ਦਈਏ ਕਿ ਤੂਫਾਨ ਨੇ ਅਜਿਹੀ ਤਬਾਹੀ ਮਚਾਈ ਕਿ ਬੰਗਾਲ ਅਤੇ ਉੜੀਸਾ ਵਿੱਚ 72 ਲੋਕਾਂ ਦੀ ਜਾਨ ਚਲੀ ਗਈ। ਕਈ ਪੁਲਾਂ ਅਤੇ ਇਮਾਰਤਾਂ ਨੂੰ ਵੀ ਕਾਫ਼ੀ ਨੁਕਸਾਨ ਹੋਇਆ ਹੈ। ਤੂਫਾਨ ਕਾਰਨ ਉੜੀਸਾ ਦੇ ਕਈ ਤੱਟਵਰਤੀ ਜ਼ਿਲ੍ਹਿਆਂ ਵਿੱਚ ਬਿਜਲੀ ਅਤੇ ਦੂਰ ਸੰਚਾਰ ਸਹੂਲਤਾਂ ਨੂੰ ਨੁਕਸਾਨ ਪਹੁੰਚਿਆ ਹੈ।

ਪ੍ਰਧਾਨ ਮੰਤਰੀ ਬੰਗਾਲ ਤੋਂ ਬਾਅਦ ਉੜੀਸਾ ਦਾ ਦੌਰਾ ਕਰਨਗੇ। ਤੁਹਾਨੂੰ ਦੱਸ ਦੇਈਏ ਕਿ ਪੀਐਮ ਮੋਦੀ 83 ਦਿਨਾਂ ਦੇ ਬਾਅਦ ਅਰਥਾਤ ਲੱਗਭਗ ਤਿੰਨ ਮਹੀਨਿਆਂ ਬਾਅਦ ਬਾਹਰ ਜਾ ਰਹੇ ਹਨ। ਆਖਰੀ ਵਾਰ ਉਹ 29 ਫਰਵਰੀ ਨੂੰ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਅਤੇ ਚਿੱਤਰਕੋਟ ਗਏ ਸਨ। ਦੱਸ ਦੇਈਏ ਕਿ ਦੇਸ਼ ਵਿੱਚ ਤਾਲਾਬੰਦੀ ਨੂੰ 59 ਦਿਨ ਹੋਏ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਦਿੱਲੀ ਵਿੱਚ ਹੀ ਠਹਿਰੇ ਹਨ। ਇਨ੍ਹਾਂ 59 ਦਿਨਾਂ ਵਿੱਚ, ਉਨ੍ਹਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੀਟਿੰਗਾਂ ਵਿੱਚ ਹਿੱਸਾ ਲਿਆ। ਹੁਣ ਉਹ 59 ਦਿਨਾਂ ਬਾਅਦ ਦਿੱਲੀ ਤੋਂ ਬਾਹਰ ਨਿਕਲ ਰਹੇ ਹਨ। ਉੜੀਸਾ ਦੇ ਅਧਿਕਾਰੀਆਂ ਦੇ ਮੁਲਾਂਕਣ ਦੇ ਅਨੁਸਾਰ, ਲੱਗਭਗ 44.8 ਲੱਖ ਲੋਕ ਚੱਕਰਵਾਤ ਤੋਂ ਪ੍ਰਭਾਵਿਤ ਹੋਏ ਹਨ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਕਰਨ ਤੋਂ ਬਾਅਦ ਕਿਹਾ, “ਸਾਨੂੰ ਹੁਣ ਤੱਕ ਪ੍ਰਾਪਤ ਹੋਈਆਂ ਰਿਪੋਰਟਾਂ ਅਨੁਸਾਰ ਚੱਕਰਵਾਤ ‘ਅਮਫਨ’ਕਾਰਨ 72 ਲੋਕਾਂ ਦੀ ਮੌਤ ਹੋ ਗਈ ਹੈ। ਦੋ ਜ਼ਿਲ੍ਹੇ- ਉੱਤਰੀ ਅਤੇ ਦੱਖਣੀ 24 ਪਰਗਣਾ ਪੂਰੀ ਤਰ੍ਹਾਂ ਤਬਾਹ ਹੋ ਗਏ ਹਨ। ਸਾਨੂੰ ਉਨ੍ਹਾਂ ਜ਼ਿਲ੍ਹਿਆਂ ਦਾ ਮੁੜ ਨਿਰਮਾਣ ਕਰਨਾ ਪਏਗਾ। ਮੈਂ ਕੇਂਦਰ ਸਰਕਾਰ ਨੂੰ ਬੇਨਤੀ ਕਰਾਂਗੀ ਕਿ ਉਹ ਰਾਜ ਨੂੰ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰਨ।”