PM ਮੋਦੀ ਵਿਸ਼ਵਕਰਮਾ ਜਯੰਤੀ ਮੌਕੇ ਅੱਜ ਕਾਰੀਗਰਾਂ ਨੂੰ ਦੇਣਗੇ ਆਹ ਖਾਸ ਤੋਹਫਾ

0
324

ਨਵੀਂ ਦਿੱਲੀ, 17 ਸਤੰਬਰ | ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣਾ 73ਵਾਂ ਜਨਮ ਦਿਨ ਮਨਾ ਰਹੇ ਹਨ। ਅੱਜ ਯਾਨੀ 17 ਸਤੰਬਰ ਨੂੰ ਵਿਸ਼ਵਕਰਮਾ ਜਯੰਤੀ ਵੀ ਮਨਾਈ ਜਾ ਰਹੀ ਹੈ। ਇਸ ਮੌਕੇ ‘ਤੇ ਪੀਐਮ ਮੋਦੀ ਕਾਰੀਗਰਾਂ ਨੂੰ ਤੋਹਫ਼ੇ ਦੇਣ ਜਾ ਰਹੇ ਹਨ।

ਪੀਐਮ ਮੋਦੀ ਪ੍ਰਧਾਨ ਮੰਤਰੀ ਵਿਸ਼ਵਕਰਮਾ ਕੌਸ਼ਲ ਸਨਮਾਨ ਯੋਜਨਾ ਦੀ ਸ਼ੁਰੂਆਤ ਕਰਨਗੇ। ਵਿੱਤੀ ਸਾਲ 2023-24 ਦੇ ਬਜਟ ਸੈਸ਼ਨ ਦੌਰਾਨ ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਵਿਸ਼ਵਕਰਮਾ ਕੌਸ਼ਲ ਸਨਮਾਨ ਯੋਜਨਾ ਦਾ ਐਲਾਨ ਕੀਤਾ ਸੀ। ਯੋਜਨਾ ‘ਤੇ 13000 ਕਰੋੜ ਰੁਪਏ ਖਰਚ ਕੀਤੇ ਜਾਣੇ ਹਨ।