ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਜੱਫੀ ਪਾ ਕੇ ਕੀਤਾ ਨਿੱਘਾ ਸਵਾਗਤ
ਅਹਿਮਦਾਬਾਦ. ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਨ੍ਹਾਂ ਦੀ ਪਤਨੀ ਮੇਲਾਨੀਆ ਟਰੰਪ ਅਹਿਮਦਾਬਾਦ ਪਹੁੰਚ ਗਏ ਹਨ। ਹਵਾਈ ਅੱਡੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੱਫੀ ਪਾ ਕੇ ਡੋਨਾਲਡ ਟ੍ਰੰਪ ਦਾ ਸਵਾਗਤ ਕੀਤਾ। ਉਨ੍ਹਾਂ ਦਾ ਰੋਡ ਸ਼ੋਅ ਜਾਰੀ ਹੈ। ਇਸ ਦੌਰਾਨ ਉਹਨਾਂ ਨੇ ਸਾਬਰਮਤੀ ਆਸ਼ਰਮ ਜਾ ਕੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਟਰੰਪ ਤੇ ਉਹਨਾਂ ਦੀ ਪਤਨੀ ਮੇਲਾਨੀਆ ਟਰੰਪ ਨੇ ਆਸ਼ਰਮ ਵਿੱਚ ਚਰਖਾ ਵੀ ਚਲਾਇਆ। ਇੱਥੋਂ ਉਹ ਮੋਟੇਰਾ ਸਟੇਡੀਅਮ ਲਈ ਰਵਾਨਾ ਹੋਣਗੇ।
Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।