ਬਾਬਾ ਸਿੱਦੀਕੀ ਕਤਲ ਕਾਂਡ ਦੇ ਲੋੜੀਂਦੇ ਮੁਲਜ਼ਮ ਨੂੰ ਪੁਲਿਸ ਨੇ ਫਾਜ਼ਿਲਕਾ ਤੋਂ ਕੀਤਾ ਗ੍ਰਿਫਤਾਰ

0
586

ਫਾਜ਼ਿਲਕਾ, 16 ਨਵੰਬਰ | ਮਹਾਰਾਸ਼ਟਰ ਦੇ ਬਾਬਾ ਸਿੱਦੀਕੀ ਕਤਲ ਕਾਂਡ ਦੇ ਲੋੜੀਂਦੇ ਮੁਲਜ਼ਮ ਨੂੰ ਮਹਾਰਾਸ਼ਟਰ ਪੁਲਿਸ ਨੇ ਫਾਜ਼ਿਲਕਾ ਤੋਂ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਨੂੰ ਪੁਲਿਸ ਸੁਰੱਖਿਆ ਹੇਠ ਮੈਡੀਕਲ ਕਰਵਾਇਆ ਗਿਆ ਅਤੇ ਅਦਾਲਤ ਵਿਚ ਪੇਸ਼ ਕਰਨ ਤੋਂ ਬਾਅਦ ਟਰਾਂਸਫਰ ਰਿਮਾਂਡ ਲਿਆ ਗਿਆ।

ਫਾਜ਼ਿਲਕਾ ਦੇ ਡੀ.ਐੱਸ.ਪੀ. ਇਨਵੈਸਟੀਗੇਸ਼ਨ ਬਲਕਾਰ ਸਿੰਘ ਨੇ ਦੱਸਿਆ ਕਿ ਬਾਬਾ ਸਿੱਦੀਕੀ ਕਤਲ ਕੇਸ ‘ਚ ਲੋੜੀਂਦੇ ਨੌਜਵਾਨ ਨੂੰ ਮਹਾਰਾਸ਼ਟਰ ਪੁਲਿਸ ਦੀ ਟੀਮ ਨੇ ਫਾਜ਼ਿਲਕਾ ਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਦੇ ਇਕ ਪਿੰਡ ਤੋਂ ਗ੍ਰਿਫਤਾਰ ਕੀਤਾ ਹੈ, ਜਿਸ ਨੂੰ ਪਹਿਲਾਂ ਫਾਜ਼ਿਲਕਾ ਸਦਰ ਥਾਣੇ ਚ ਬੰਦ ਕਰਵਾਇਆ ਗਿਆ ਸੀ।

ਇਸ ਤੋਂ ਬਾਅਦ ਉਸ ਨੂੰ ਪੁਲਿਸ ਸੁਰੱਖਿਆ ‘ਚ ਸਰਕਾਰੀ ਹਸਪਤਾਲ ਲਿਆਂਦਾ ਗਿਆ, ਜਿੱਥੇ ਉਸ ਨੂੰ ਅਦਾਲਤ ‘ਚ ਪੇਸ਼ ਕਰ ਕੇ ਟਰਾਂਜ਼ਿਟ ਰਿਮਾਂਡ ‘ਤੇ ਲਿਆ ਗਿਆ।

ਦੱਸ ਦੇਈਏ ਕਿ 66 ਸਾਲਾ ਐਨਸੀਪੀ ਨੇਤਾ ਬਾਬਾ ਸਿੱਦੀਕੀ ਦੀ 12 ਅਕਤੂਬਰ ਨੂੰ ਮਹਾਰਾਸ਼ਟਰ ਦੇ ਬਾਂਦਰਾ ਵਿਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਜਦੋਂ ਉਹ ਆਪਣੇ ਵਿਧਾਇਕ ਪੁੱਤਰ ਜੀਸ਼ਾਨ ਸਿੱਦੀਕੀ ਦੇ ਦਫ਼ਤਰ ਨੇੜੇ ਮੌਜੂਦ ਸਨ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)