ਮੋਹਾਲੀ . ਪੰਜਾਬ ਪੁਲਿਸ ਨੇ ਕੋਵਿਡ -19 ਸੰਕਟ ਦੇ ਮੱਦੇਨਜ਼ਰ ਸੋਸ਼ਲ ਮੀਡੀਆ ‘ਤੇ ਅਫਵਾਹਾਂ ਫੈਲਾਉਣ ਤੇ ਜਾਅਲੀ ਖ਼ਬਰਾਂ ਕਾਰਨ ਪੈਦਾ ਹੋਣ ਵਾਲੇ ਦਹਿਸ਼ਤ ਦੇ ਮਾਹੌਲ ਨਾਲ ਨਜਿੱਠਣ ਲਈ ਸਖਤ ਕਾਰਵਾਈ ਕਰਦਿਆਂ 34 ਕੇਸ ਦਰਜ ਕੀਤੇ ਹਨ। ਜਦਕਿ ਰਾਜ ਦੀ ਸ਼ਾਂਤੀ ਭੰਗ ਕਰਨ ਲਈ ਇੱਕ ਵਿਸ਼ੇਸ਼ ਭਾਈਚਾਰੇ ਨੂੰ ਨਿਸ਼ਾਨਾ ਬਣਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ।
ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ 21 ਮਾਰਚ ਤੋਂ 6 ਅਪ੍ਰੈਲ, 2020 ਦਰਮਿਆਨ ਦਰਜ 34 ਕੇਸਾਂ ਵਿੱਚੋਂ 27 ਮਾਮਲੇ ਵਟਸਐਪ ਸੰਦੇਸ਼ਾਂ ਅਤੇ ਗਲਤ ਜਾਣਕਾਰੀ ਪ੍ਰਚਾਰਨ ਨਾਲ ਸਬੰਧਤ ਹਨ।
ਸੋਸ਼ਲ ਮੀਡੀਆ ਦੀ ਵਰਤੋਂ ਨਾਲ ਫਿਰਕੂ ਹਿੰਸਾ ਫੈਲਾਉਣ ਦੀਆਂ ਕੋਸਿਸ਼ਾਂ ਕਰਨ ਵਾਲਿਆਂ ਖਿਲਾਫ ਵੀ ਪੁਲਿਸ ਵੱਲੋਂ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ੁੱਕਰਵਾਰ ਨੂੰ ਇੱਕ ਲੁਧਿਆਣਾ ਵਾਸੀ ਵਿਰੁੱਧ ਦੇਸ਼ ਧ੍ਰੋਹ ਦਾ ਕੇਸ ਦਰਜ ਕੀਤਾ ਗਿਆ ਸੀ।
ਇਸੇ ਤਰ੍ਹਾਂ ਦਾ ਇਕ ਮਾਮਲਾ ਲੁਧਿਆਣਾ ਵਾਸੀ ਦਾ ਹੈ ਜੋ ਫੇਸਬੁੱਕ ਦੀ ਪੋਸਟ ਰਾਹੀਂ ਲੋਕਾਂ ਨੂੰ ਗੰਭੀਰ ਡਾਕਟਰੀ ਉਪਕਰਣਾਂ ਦੀ ਉਪਲੱਬਧਤਾ ਬਾਰੇ ਗੁੰਮਰਾਹ ਕਰਨ ਅਤੇ ਰਾਜ ਸਰਕਾਰ ਵਿਰੁੱਧ ਭੜਕਾਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਉਕਤ ਵਿਅਕਤੀ ਖਿਲਾਫ ਦੇਸ਼ ਧ੍ਰੋਹ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਪੁਲਸਿ ਵਲੋਂ ਨਕਲੀ ਟਿੱਕ ਟੌਕ ਵੀਡੀਓ, ਆਡੀਓ ਸੰਦੇਸ਼, ਭੜਕਾਊ ਅਤੇ ਝੂਠੀਆਂ ਖ਼ਬਰਾਂ ਫੈਲਾਉਣ ਦੀ ਕੋਸ਼ਸਿ ਕਰਨ ਵਾਲਆਿ ਉੱਤੇ ਪੰਜਾਬ ਪੁਲਿਸ ਵਲੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਡੀਜੀਪੀ ਨੇ ਇਸ ਮਹੀਨੇ ਦੇ ਸ਼ੁਰੂ ਵਿਚ ਏਡੀਜੀਪੀ ਰੈਂਕ ਦੇ ਅਧਿਕਾਰੀ ਦੀ ਅਗਵਾਈ ਵਿਚ ਇਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਸੀ ਤਾਂ ਜੋ ਲਾਕਡਾਉਨ ਦੌਰਾਨ ਲੋਕਾਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਝੂਠੀਆਂ ਖ਼ਬਰਾਂ ਜਾਂ ਅਫਵਾਹਾਂ ਸਬੰਧੀ ਕਿਸੇ ਵੀ ਘਟਨਾ ਦੀ ਜਾਂਚ ਕਰਨ ਲਈ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਨਿਗਰਾਨੀ ਕੀਤੀ ਜਾ ਸਕੇ।
ਪਿਛਲੇ 17 ਦਿਨਾਂ ਦੌਰਾਨ ਦਰਜ ਕੀਤੇ ਕੁਝ ਪ੍ਰਮੁੱਖ ਮਾਮਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਨੇ ਦੱਸਿਆ ਕਿ ਜਾਅਲੀ ਵੀਡੀਓ ਅਤੇ ਕੋਰੋਨਾ ਵਾਇਰਸ ਕਾਰਨ ਕਿਸੇ ਵਿਅਕਤੀ ਦੀ ਮੌਤ ਦੀ ਸਬੰਧੀ ਝੂਠੇ ਆਡੀਓ ਸੰਦੇਸ਼ ਫੈਲਾਉਣ ਅਤੇ ਗੈਰ-ਕਾਨੂੰਨੀ ਖ਼ਬਰਾਂ ਫੈਲਾ ਕੇ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਵਾਲਿਆਂ ਵਿਰੁੱਧ ਸੰਗਰੂਰ ਵਿੱਚ 5 ਅਤੇ ਬਠਿੰਡਾ ਵਿੱਚ 4 ਮਾਮਲੇ ਦਰਜ ਕੀਤੇ ਗਏ ਹਨ।
ਡੀਜੀਪੀ ਨੇ ਕਿਹਾ ਕਿ ਪਟਿਆਲਾ ਵਿੱਚ, ਫੌਜ ਦੀ ਤਾਇਨਾਤੀ ਸਬੰਧੀ ਝੂਠੀਆਂ ਖ਼ਬਰਾਂ ਫੈਲਾਉਣ ਲਈ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਗੁੱਜਰ ਭਾਈਚਾਰੇ ਤੋਂ ਦੁੱਧ ਨਾ ਖਰੀਦਣ ਦੀ ਘੋਸ਼ਣਾ ਕਰਨ ਸਬੰਧੀ ਪਿੰਡ ਦਾਲਮ ਦੇ ਗ੍ਰੰਥੀ ਖਿਲਾਫ਼ ਪੁਲੀਸ ਥਾਣਾ ਕਿਲਾ ਲਾਲ ਸਿੰਘ, ਜ਼ਿਲ੍ਹਾਂ ਬਟਾਲਾ ਵਿਖੇ ਐੱਫਆਈਆਰ ਦਰਜ ਕੀਤੀ ਗਈ ਹੈ।
Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।