ਦਿੱਲੀ-ਗਾਜ਼ੀਪੁਰ ਤੇ ਟਿੱਕਰੀ ਬਾਰਡਰ ਨੂੰ ਖੋਲ੍ਹ ਰਹੀ ਹੈ ਪੁਲਿਸ, ਪੜ੍ਹੋ ਕੀ ਹੈ ਕਾਰਨ

0
728

ਨਵੀਂ ਦਿੱਲੀ । ਦਿੱਲੀ ਤੋਂ ਨੋਇਡਾ ਤੇ ਗਾਜ਼ੀਆਬਾਦ ਜਾਣ ਵਾਲੇ ਯਾਤਰੀਆਂ ਲਈ ਵੱਡੀ ਰਾਹਤ ਦੀ ਖ਼ਬਰ ਹੈ, ਜਲਦ ਹੀ ਟਿੱਕਰੀ ਤੇ ਗਾਜ਼ੀਪੁਰ ਸਰਹੱਦ ਤੋਂ ਰਸਤਾ ਖੋਲ੍ਹਿਆ ਜਾ ਸਕਦਾ ਹੈ।

ਪੁਲਿਸ ਨੇ ਦੋਵਾਂ ਥਾਵਾਂ ਤੋਂ ਬੈਰੀਕੇਡ ਹਟਾਉਣੇ ਸ਼ੁਰੂ ਕਰ ਦਿੱਤੇ ਹਨ। ਡੀਸੀਪੀ (ਪੂਰਬੀ) ਪ੍ਰਿਅੰਕਾ ਕਸ਼ਯਪ ਨੇ ਦੱਸਿਆ ਕਿ ਸੈਕਟਰ-2 ਤੇ 3 ਵਿੱਚ NH9 ਖੁੱਲ੍ਹ ਰਿਹਾ ਹੈ, ਜਲਦ ਹੀ NH24 ਨੂੰ ਵੀ ਖੋਲ੍ਹਿਆ ਜਾਵੇਗਾ।

ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਕਿਸਾਨਾਂ ਨਾਲ ਸਮਝੌਤਾ ਹੋਣ ਤੋਂ ਬਾਅਦ ਦੋਵਾਂ ਸਰਹੱਦਾਂ ‘ਤੇ ਐਮਰਜੈਂਸੀ ਰਸਤੇ ਖੋਲ੍ਹੇ ਜਾਣਗੇ। ਸ਼ੁੱਕਰਵਾਰ ਸਵੇਰੇ ਪੁਲਿਸ ਬੈਰੀਕੇਡਜ਼ ਨੂੰ ਹਟਾਉਂਦੀ ਨਜ਼ਰ ਆਈ, ਜੇਕਰ ਰਸਤਾ ਖੁੱਲ੍ਹਦਾ ਹੈ ਤਾਂ ਪਿਛਲੇ 11 ਮਹੀਨਿਆਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਕਾਰਨ ਪੀੜਤ ਲੱਖਾਂ ਲੋਕਾਂ ਨੂੰ ਰਾਹਤ ਮਿਲੇਗੀ।

ਦਿੱਲੀ ਪੁਲਿਸ ਨੇ ਟਿੱਕਰੀ ਬਾਰਡਰ ਤੋਂ ਹਟਵਾਏ ਬੈਰੀਕੇਡਜ਼

ਸ਼ੁੱਕਰਵਾਰ ਤੋਂ ਟਿੱਕਰੀ ਬਾਰਡਰ ਰਾਹੀਂ ਦਿੱਲੀ ਜਾਣ ਵਾਲੀ ਇਕ ਸਾਈਡ ਵਾਲੀ ਸੜਕ ਖੁੱਲ੍ਹਣ ਦੀ ਉਮੀਦ ਹੈ। ਦਿੱਲੀ ਪੁਲਿਸ ਦੀ ਟੀਮ ਨੇ ਦਿੱਲੀ ਵੱਲ ਟਿਕਰੀ ਬਾਰਡਰ ‘ਤੇ ਲੱਗੇ ਬੈਰੀਕੇਡਜ਼ ਹਟਾ ਦਿੱਤੇ ਹਨ।

ਹਰਿਆਣਾ ਸਰਕਾਰ ਦੀ ਪਾਵਰਕਾਮ ਕਮੇਟੀ ਨੇ 2 ਦਿਨ ਪਹਿਲਾਂ ਇਥੋਂ ਦੇ ਬਹਾਦਰਗੜ੍ਹ ‘ਚ ਹੋਈ ਕਿਸਾਨਾਂ ਤੇ ਪ੍ਰਸ਼ਾਸਨ ਦੀ ਮੀਟਿੰਗ ਦੌਰਾਨ ਬੰਦ ਪਈਆਂ ਸੜਕਾਂ ਦੀ ਹਾਲਤ ਵੀ ਵੇਖੀ ਸੀ। ਸਰਹੱਦ ‘ਤੇ ਕਿਸਾਨਾਂ ਦੀ ਸਟੇਜ ਤੱਕ ਰਸਤਾ ਪਹਿਲਾਂ ਹੀ ਖੁੱਲ੍ਹਾ ਹੈ।

ਕਿਸਾਨ ਆਗੂਆਂ ਨਾਲ ਚੱਲ ਰਹੀ ਹੈ ਗੱਲਬਾਤ

ਕਿਸਾਨਾਂ ਦੇ ਅੰਦੋਲਨ ਕਾਰਨ ਬੈਰੀਕੇਡਜ਼ ਹਟਾਉਣ ਦਾ ਕਾਰਨ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਮੰਨਿਆ ਜਾ ਰਿਹਾ ਹੈ। 21 ਅਕਤੂਬਰ ਨੂੰ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦਾ ਅਧਿਕਾਰ ਹੈ ਪਰ ਸੜਕਾਂ ਨੂੰ ਅਣਮਿੱਥੇ ਸਮੇਂ ਲਈ ਜਾਮ ਨਹੀਂ ਕੀਤਾ ਜਾ ਸਕਦਾ।

ਪੁਲਿਸ ਅਧਿਕਾਰੀ ਮੁਤਾਬਕ ਕਿਸਾਨਾਂ ਨੂੰ ਧਰਨੇ ਵਾਲੀ ਥਾਂ ਤੋਂ ਰਸਤਾ ਦੇਣ ਲਈ ਕਿਹਾ ਜਾ ਰਿਹਾ ਹੈ, ਜੇਕਰ ਉਹ ਰਸਤਾ ਦੇਣ ਲਈ ਰਾਜ਼ੀ ਹੋ ਜਾਂਦੇ ਹਨ ਤਾਂ ਸ਼ੁੱਕਰਵਾਰ ਸ਼ਾਮ ਤੱਕ ਰੋਹਤਕ ਰੋਡ ਨੂੰ ਖੋਲ੍ਹ ਦਿੱਤਾ ਜਾਵੇਗਾ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ