ਜਲੰਧਰ, 27 ਸਤੰਬਰ | ਡਾ. ਭੀਮ ਰਾਓ ਅੰਬੇਡਕਰ ਚੌਕ (ਨਕੋਦਰ ਚੌਕ) ਨੇੜੇ ਸਥਿਤ The Visa Point ਦਫ਼ਤਰ ‘ਤੇ ਪੁਲਿਸ ਵੱਲੋਂ ਵੀਰਵਾਰ ਨੂੰ ਛਾਪਾ ਮਾਰਿਆ ਗਿਆ। ਪੁਲਿਸ ਨੂੰ ਉਥੋਂ ਵੱਡੀ ਮਾਤਰਾ ਵਿਚ ਜਾਅਲੀ ਦਸਤਾਵੇਜ਼ ਬਰਾਮਦ ਹੋਏ ਹਨ। ਇਨ੍ਹਾਂ ਵਿਚ ਫਰਜ਼ੀ ਸਟੈਂਪ, ਫਰਜ਼ੀ ਸਪਾਂਸਰ ਤੇ ਕਈ ਫਰਜ਼ੀ ਆਫਰ ਲੈਟਰ ਸ਼ਾਮਲ ਹਨ।
ਮਾਮਲਾ ਗੰਭੀਰ ਹੋਣ ਕਾਰਨ ਪੁਲਿਸ ਪੂਰੇ ਸਟਾਫ਼ ਨੂੰ ਥਾਣੇ ਲੈ ਗਈ ਹੈ। ਪੁਲਿਸ ਦੇਰ ਰਾਤ ਤੱਕ ਮਾਮਲੇ ਦੀ ਜਾਂਚ ‘ਚ ਜੁਟੀ ਰਹੀ। ਦੱਸਿਆ ਜਾ ਰਿਹਾ ਹੈ ਕਿ ਪੂਰੇ ਮਾਮਲੇ ਦਾ ਖੁਲਾਸਾ ਪੁਲਿਸ ਅੱਜ ਸ਼ੁੱਕਰਵਾਰ ਸਵੇਰੇ ਪ੍ਰੈੱਸ ਕਾਨਫਰੰਸ ਦੌਰਾਨ ਕਰ ਸਕਦੀ ਹੈ। ਤੁਹਾਨੂੰ ਦੱਸ ਦੇਈਏ ਕਿ ਸ਼ਹਿਰ ਵਿਚ ਅਜਿਹੇ ਟਰੈਵਲ ਏਜੰਟਾਂ ਦੀ ਗਿਣਤੀ ਵਧਦੀ ਜਾ ਰਹੀ ਹੈ, ਜੋ ਜਾਅਲੀ ਦਸਤਾਵੇਜ਼ ਪੇਸ਼ ਕਰ ਕੇ ਵੀਜ਼ਾ ਅਪਲਾਈ ਕਰਦੇ ਹਨ। ਅਜਿਹਾ ਕਰ ਕੇ ਉਹ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਵੀ ਖਿਲਵਾੜ ਕਰਦੇ ਹਨ।