<p><strong>ਅੰਮ੍ਰਿਤਸਰ&comma; 31 ਅਕਤੂਬਰ 2026&vert;<&sol;strong> ਅੰਮ੍ਰਿਤਸਰ ਨੂੰ ਨਸ਼ਾ ਅਤੇ ਅਪਰਾਧ ਮੁਕਤ ਬਣਾਉਣ ਲਈ ਪੁਲਿਸ ਵੱਲੋਂ ਮੁਹਿੰਮ ਤੇਜ਼ ਕੀਤੀ ਜਾ ਰਹੀ ਹੈ। ਇਸੇ ਤਹਿਤ ਪੁਲਿਸ ਕਮਿਸ਼ਨਰ ਹਰਮਨਵੀਰ ਸਿੰਘ ਗਿੱਲ ਆਪਣੀ ਪੂਰੀ ਟੀਮ ਨਾਲ ਸੰਵੇਦਨਸ਼ੀਲ ਇਲਾਕੇ ਵਿੱਚ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਸਥਾਨਕ ਲੋਕਾਂ ਨਾਲ ਮੁਲਾਕਾਤ ਕਰਕੇ ਇਲਾਕੇ ਵਿੱਚ ਨਸ਼ੇ ਦੀ ਸਥਿਤੀ&comma; ਸੁਰੱਖਿਆ ਪ੍ਰਬੰਧਾਂ ਅਤੇ ਪੁਲਿਸ ਦੀ ਕਾਰਗੁਜ਼ਾਰੀ ਬਾਰੇ ਸਿੱਧਾ ਸੰਵਾਦ ਕੀਤਾ।<&sol;p>&NewLine;<p>ਨਸ਼ੇ ਦੇ ਪੁਰਾਣੇ ਹੌਟਸਪੌਟ ’ਤੇ 95 ਫ਼ੀਸਦੀ ਤੱਕ ਕਾਬੂ ਦਾ ਦਾਅਵਾ<&sol;p>&NewLine;<p>ਮੀਡੀਆ ਨਾਲ ਗੱਲਬਾਤ ਕਰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਹ ਇਲਾਕਾ ਪਹਿਲਾਂ ਚਿੱਟੇ ਅਤੇ ਹੋਰ ਨਸ਼ਿਆਂ ਦੇ ਕਾਰੋਬਾਰ ਲਈ ਜਾਣਿਆ ਜਾਂਦਾ ਸੀ। ਪਰ ਪੁਲਿਸ ਦੀ ਲਗਾਤਾਰ ਕਾਰਵਾਈ ਅਤੇ ਸਖ਼ਤ ਨਿਗਰਾਨੀ ਕਾਰਨ ਹੁਣ ਇੱਥੇ ਨਸ਼ੇ ਦੇ ਕਾਰੋਬਾਰ ’ਤੇ 95 ਫ਼ੀਸਦੀ ਤੱਕ ਕਾਬੂ ਪਾਉਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਸਥਾਨਕ ਲੋਕਾਂ ਨੇ ਵੀ ਪੁਲਿਸ ਦੀ ਕਾਰਵਾਈ ਤੋਂ ਬਾਅਦ ਇਲਾਕੇ ਦੇ ਹਾਲਾਤ ਵਿੱਚ ਸੁਧਾਰ ਆਉਣ ਦੀ ਗੱਲ ਕਹੀ।<&sol;p>&NewLine;<p>ਨਸ਼ਾ ਪੀੜਤ ਨੌਜਵਾਨਾਂ ਦਾ ਮੁਫ਼ਤ ਇਲਾਜ ਕਰਵਾਉਣ ਦੀ ਪੇਸ਼ਕਸ਼<&sol;p>&NewLine;<p>ਪੁਲਿਸ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਪਰਿਵਾਰ ਜਾਂ ਇਲਾਕੇ ਵਿੱਚ ਕੋਈ ਨੌਜਵਾਨ ਨਸ਼ੇ ਦੀ ਲਤ ਦਾ ਸ਼ਿਕਾਰ ਹੈ ਤਾਂ ਉਸ ਨੂੰ ਲੁਕਾਉਣ ਦੀ ਬਜਾਏ ਪੁਲਿਸ ਤੱਕ ਪਹੁੰਚਾਇਆ ਜਾਵੇ। ਇਸ ਲਈ ਲੋਕ ਆਪਣੇ ਨੇੜਲੇ ਥਾਣਾ ਮੁਖੀ&comma; ਚੌਕੀ ਇੰਚਾਰਜ&comma; ਡੀਐੱਸਪੀ ਜਾਂ ਐੱਸਪੀ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਨਸ਼ਾ ਪੀੜਤ ਨੌਜਵਾਨਾਂ ਦਾ ਮੁਫ਼ਤ ਇਲਾਜ ਅਤੇ ਮੁੜ ਵਸੇਬਾ ਕਰਵਾਇਆ ਜਾਵੇਗਾ। ਉਨ੍ਹਾਂ ਪੁਲਿਸ ਮੁਲਾਜ਼ਮਾਂ ਦੀ ਕਿਸੇ ਵੀ ਤਰ੍ਹਾਂ ਦੀ ਮਿਲੀਭੁਗਤ ਬਾਰੇ ਸਿੱਧੇ ਉਨ੍ਹਾਂ ਨੂੰ ਜਾਣਕਾਰੀ ਦੇਣ ਦੀ ਵੀ ਅਪੀਲ ਕੀਤੀ।<&sol;p>&NewLine;<p>ਨਾਜਾਇਜ਼ ਪਟਾਕੇ ਬਣਾਉਣ ਅਤੇ ਵੇਚਣ ਵਾਲਿਆਂ ਨੂੰ ਸਖ਼ਤ ਚਿਤਾਵਨੀ<&sol;p>&NewLine;<p>ਦੂਜੇ ਪਾਸੇ&comma; ਦੀਵਾਲੀ ਦੇ ਤਿਉਹਾਰ ਨੂੰ ਦੇਖਦਿਆਂ ਪੁਲਿਸ ਕਮਿਸ਼ਨਰ ਨੇ ਨਾਜਾਇਜ਼ ਪਟਾਕਿਆਂ ਦੇ ਨਿਰਮਾਣ ਅਤੇ ਭੰਡਾਰਨ ਖ਼ਿਲਾਫ਼ ਵੀ ਸਖ਼ਤ ਚਿਤਾਵਨੀ ਦਿੱਤੀ। ਉਨ੍ਹਾਂ ਕਿਹਾ ਕਿ ਅਨਗੜ੍ਹ ਅਤੇ ਆਲੇ-ਦੁਆਲੇ ਦੇ ਰਿਹਾਇਸ਼ੀ ਇਲਾਕਿਆਂ ਵਿੱਚ ਨਾਜਾਇਜ਼ ਪਟਾਕੇ ਬਣਾਉਣ ਜਾਂ ਸਟੋਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।<&sol;p>&NewLine;<p>ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਨਾਜਾਇਜ਼ ਪਟਾਕਿਆਂ ਕਾਰਨ ਕੋਈ ਧਮਾਕਾ ਜਾਂ ਅੱਗ ਲੱਗਣ ਦੀ ਘਟਨਾ ਵਾਪਰਦੀ ਹੈ ਅਤੇ ਕਿਸੇ ਦੀ ਜਾਨ ਜਾਂਦੀ ਹੈ ਤਾਂ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਤਲ ਸਮੇਤ ਸਖ਼ਤ ਕਾਨੂੰਨੀ ਧਾਰਾਵਾਂ ਤਹਿਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਪਟਾਕਿਆਂ ਦੀ ਵਿਕਰੀ ਸਿਰਫ਼ ਪ੍ਰਸ਼ਾਸਨ ਵੱਲੋਂ ਮਨਜ਼ੂਰਸ਼ੁਦਾ ਥਾਵਾਂ ’ਤੇ ਹੀ ਕੀਤੀ ਜਾ ਸਕੇਗੀ। ਬਿਨਾਂ ਲਾਇਸੈਂਸ ਰਿਹਾਇਸ਼ੀ ਜਾਂ ਭੀੜ-ਭੜੱਕੇ ਵਾਲੇ ਇਲਾਕਿਆਂ ਵਿੱਚ ਪਟਾਕੇ ਵੇਚਣ ਅਤੇ ਬਣਾਉਣ ਵਾਲਿਆਂ ਖ਼ਿਲਾਫ਼ ਐਕਸਪਲੋਸਿਵ ਐਕਟ ਤਹਿਤ ਕਾਰਵਾਈ ਕਰਕੇ ਸਾਮਾਨ ਜ਼ਬਤ ਕੀਤਾ ਜਾਵੇਗਾ।<&sol;p>&NewLine;<p>ਪੁਲਿਸ ਕਮਿਸ਼ਨਰ ਨੇ ਲੋਕਾਂ ਨੂੰ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਖ਼ਿਲਾਫ਼ ਪੁਲਿਸ ਦਾ ਸਾਥ ਦੇਣ ਦੀ ਅਪੀਲ ਕੀਤੀ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;