ਪੁਲਿਸ ਨੇ ਲੱਖਾ ਸਿਧਾਣਾ ਨੂੰ ਲਿਆ ਹਿਰਾਸਤ ‘ਚ, ਸਕੂਲ ਪ੍ਰਸ਼ਾਸਨ ਖਿਲਾਫ ਕੀਤਾ ਸੀ ਪ੍ਰਦਰਸ਼ਨ

0
901

ਬਠਿੰਡਾ, 7 ਨਵੰਬਰ| ਬਠਿੰਡਾ ਦੇ ਰਾਮਪੁਰਾ ਫੂਲ ਤੋਂ ਸਮਾਜ ਸੇਵਕ ਬਣੇ ਲੱਖਾ ਸਿਧਾਣਾ ਨੂੰ ਪੁਲਿਸ ਹਿਰਾਸਤ ਵਿਚ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਉਸ ਉਤੇ ਸਕੂਲ ਪ੍ਰਸ਼ਾਸਨ ਖਿਲਾਫ ਪ੍ਰਦਰਸ਼ਨ ਕਰਨ ਦੇ ਮਾਮਲੇ ਵਿਚ ਕਾਰਵਾਈ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਲੱਖਾ ਸਿਧਾਣਾ ਨੇ ਸਥਾਨਕ ਸਕੂਲ ਪ੍ਰਸ਼ਾਸਨ ਉਤੇ ਬੱਚਿਆਂ ਨੂੰ ਪੰਜਾਬੀ ਬੋਲਣ ਉਤੇ ਜੁਰਮਾਨਾ ਕਰਨ ਦੇ ਇਲਜ਼ਾਮ ਲਗਾਏ ਸਨ। ਇਸੇ ਗੱਲ ਤੋਂ ਹੀ ਸਾਰੇ ਮਾਮਲੇ ਨੇ ਤੂਲ ਫੜਿਆ ਸੀ। ਸਕੂਲ ਪ੍ਰਸ਼ਾਸਨ ਵਲੋਂ ਪੰਜਾਬੀ ਬੋਲਣ ਉਤੇ ਜੁਰਮਾਨਾ ਲਗਾਉਣ ਦੇ ਮਾਮਲੇ ਵਿਚ ਬੱਚਿਆਂ ਦੇ ਮਾਪਿਆਂ ਨੇ ਵੀ ਵਿਰੋਧ ਕੀਤਾ ਸੀ।