ਫਿਰੋਜ਼ਪੁਰ, 15 ਸਤੰਬਰ | ਸਰਹੱਦੀ ਪਿੰਡ ਜੱਲੋ ਕੇ ਦੇ ਲੋਕਾਂ ਵੱਲੋਂ ਵੀਰਵਾਰ ਰਾਤ ਜਲੰਧਰ ਪੁਲਿਸ ਦੇ 2 ਮੁਲਾਜ਼ਮਾਂ ਨੂੰ ਹਿੰਦ-ਪਾਕਿ ਕੌਮਾਂਤਰੀ ਸਰਹੱਦ ਕੋਲੋਂ ਕਾਬੂ ਕਰ ਲਿਆ ਗਿਆ। ਇਹ ਪੁਲਿਸ ਮੁਲਾਜ਼ਮ ਰਾਤ ਵੇਲੇ ਕਾਰ ‘ਚ ਲੁਕੋ ਕੇ 2 ਕਿਲੋ ਚਿੱਟਾ ਲਿਜਾ ਰਹੇ ਸਨ। ਪਿੰਡ ਵਾਲਿਆਂ ਨੇ ਇਨ੍ਹਾਂ ਦੋਵਾਂ ਨੂੰ ਬੀਐੱਸਐੱਫ ਦੇ ਹਵਾਲੇ ਕਰ ਦਿੱਤਾ ।

ਖ਼ਬਰ ਮਿਲਦਿਆਂ ਹੀ ਸਥਾਨਕ ਪੁਲਿਸ ਟੀਮਾਂ ਵੀ ਮੌਕੇ ‘ਤੇ ਪਹੁੰਚ ਗਈਆਂ ਅਤੇ ਮਾਮਲੇ ਦੀ ਜਾਂਚ ਵਿਚ ਜੁਟ ਗਈਆਂ। ਇਨ੍ਹਾਂ ਦੀ ਵਰਦੀ ਤੋਂ ਇਕ ਸਬ-ਇੰਸਪੈਕਟਰ ਤੇ ਇਕ ਹੌਲਦਾਰ ਲੱਗ ਰਿਹਾ ਹੈ। ਸੂਤਰਾਂ ਮੁਤਾਬਕ ਇਹ ਹੈਰੋਇਨ ਦੀ ਡਲਿਵਰੀ ਲੈਣ ਆਏ ਸਨ ਤੇ ਹੈਰੋਇਨ ਦੇ ਪੈਕੇਟ ਕਾਰ ਦੇ ਬੋਨਟ ‘ਚ ਲੁਕੋ ਕੇ ਲਿਜਾ ਰਹੇ ਸਨ।