ਤਰਨਤਾਰਨ ‘ਚ ਸਿਆਸੀ ਰੰਜਿਸ਼, 2 ਵਿਅਕਤੀਆਂ ਦਾ ਗੋਲੀ ਮਾਰ ਕੇ ਮਰਡਰ; ਇਕ ਗੰਭੀਰ ਜ਼ਖ਼ਮੀ

0
2666

ਤਰਨਤਾਰਨ (ਬਲਜੀਤ ਸਿੰਘ) | ਇੱਥੋਂ ਦੇ ਨਦੋਹਰ ਚੌਕ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਦੋ ਵਿਅਕਤੀਆਂ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਗਿਆ ਹੈ। ਇੱਕ ਦੀ ਹਾਲਤ ਗੰਭੀਰ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕਤਲ ਸਿਆਸੀ ਰੰਜਿਸ਼ ਕਾਰਨ ਹੋਏ ਹਨ।

ਮਰਨ ਵਾਲੇ ਵਿਅਕਤੀਆਂ ਦੀ ਪਹਿਚਾਣ ਅਮਨਦੀਪ ਫੌਜੀ ਤੇ ਪ੍ਰਭਦੀਪ ਸਿੰਘ ਵਾਸੀ ਪੱਟੀ ਵਜੋਂ ਹੋਈ ਹੈ। ਦੋਵੇਂ ਐਕਟਿਵਾ ‘ਤੇ ਸਵਾਰ ਹੋ ਕੇ ਕਿਸੇ ਜਗ੍ਹਾ ‘ਤੇ ਸੇਵਾ ਕਰਨ ਲਈ ਜਾ ਰਹੇ ਸਨ। ਕੁਝ ਅਣਪਛਾਤੇ ਵਿਅਕਤੀ ਆਏ ਅਤੇ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇਸ ਦੌਰਾਨ ਸੇਵਾ ਸਿੰਘ ਨਾਂ ਦਾ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਅੰਮ੍ਰਿਤਸਰ ਦੇ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਡੀਐੱਸਪੀ ਕੁਲਜਿੰਦਰ ਸਿੰਘ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭਿਜਵਾ ਦਿੱਤਾ ਹੈ।

ਘਟਨਾ ਤੋਂ ਬਾਅਦ ਰੋਸ ਵਿਚ ਆਏ ਲੋਕਾਂ ਨੇ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਤੋਂ ਇਲਾਵਾ ਪੁਲਸ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ ਕੀਤੀ। ਲੋਕਾਂ ਨੇ ਅਰੋਪ ਲਗਾਇਆ ਕਿ ਪੁਲਸ ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਉਨ੍ਹਾਂ ਦੇ ਨੌਜਵਾਨ ਲੜਕਿਆਂ ਦੀ ਮੌਤ ਹੋਈ ਹੈ।

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)