ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਾ : ਦੋ ਅਫ਼ਸਰਾਂ ‘ਤੇ ਮਾਨ ਸਰਕਾਰ ਨੇ ਕੀਤੀ ਵੱਡੀ ਕਾਰਵਾਈ

0
808

 ਚੰਡੀਗੜ੍ਹ| ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਸੰਭਾਲਦੇ ਹੀ ਭ੍ਰਿਸ਼ਟਾਚਾਰ ਉੱਤੇ ਨੱਥ ਪਾਉਣ ਲਈ ਕਾਰਵਾਈ ਸ਼ੁਰੂ ਕਰ ਦਿੱਤੀ। ਪੰਜਾਬ ਵਿੱਚ 63.91 ਕਰੋੜ ਰੁਪਏ ਦੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਵਿੱਚ ਭਗਵੰਤ ਮਾਨ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਇਸ ਘੁਟਾਲੇ ਦੇ ਸਾਹਮਣੇ ਆਉਣ ਤੋਂ ਕਰੀਬ ਤਿੰਨ ਸਾਲ ਬਾਅਦ ਇੱਕ ਸੇਵਾਮੁਕਤ ਅਧਿਕਾਰੀ ਨੂੰ ਮਿਲਣ ਵਾਲੀਆਂ ਸਹੂਲਤਾਂ ਬੰਦ ਕਰ ਦਿੱਤੀਆਂ ਗਈਆਂ ਹਨ। ਜਦਕਿ ਇੱਕ ਅਧਿਕਾਰੀ ਮੁਕੇਸ਼ ਕੁਮਾਰ ਦੀਆਂ ਸੇਵਾਵਾਂ ਖਤਮ ਕਰਨ ਲਈ ਕੇਸ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਨੂੰ ਭੇਜਿਆ ਗਿਆ ਹੈ।

ਇਨ੍ਹਾਂ ਦੋਵਾਂ ਅਧਿਕਾਰੀਆਂ ਵਿਰੁੱਧ 11 ਅਕਤੂਬਰ 2021 ਨੂੰ ਚਾਰਜਸ਼ੀਟ ਵੀ ਕੀਤੀ ਗਈ ਸੀ। ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦਾ ਖ਼ੁਲਾਸਾ ਜਾਗਰਣ ਗਰੁੱਪ ਨੇ ਅਗਸਤ 2020 ਵਿੱਚ ਕੀਤਾ ਸੀ। ਇਸ 63.91 ਕਰੋੜ ਰੁਪਏ ਦੇ ਘਪਲੇ ਵਿੱਚ ਤਤਕਾਲੀ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਨਾਂ ਵੀ ਹੈ।