ਚੰਡੀਗੜ੍ਹ | ਪੰਜਾਬ ਦੇ ਥਰਮਲ ਪਲਾਂਟਾਂ ‘ਚ ਕੋਲੇ ਦੀ ਘਾਟ ਕਾਰਨ ਸ਼ਹਿਰਾਂ ਤੇ ਪਿੰਡਾਂ ਵਿੱਚ ਬਿਜਲੀ ਦੇ ਲੰਮੇ-ਲੰਮੇ ਕੱਟ ਲੱਗਣੇ ਸ਼ੁਰੂ ਹੋ ਗਏ ਹਨ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਨੂੰ ਟਵੀਟ ਕਰਕੇ ਨਸੀਹਤ ਦਿੱਤੀ ਹੈ ਕਿ ਸਰਕਾਰ ਪਛਤਾਉਣ ਦੀ ਬਜਾਏ ਹੁਣ ਇਸ ਸਮੱਸਿਆ ਨਾਲ ਨਜਿੱਠਣ ਲਈ ਤਿਆਰੀ ਕਰੇ।

ਸਿੱਧੂ ਨੇ ਟਵੀਟ ‘ਚ ਕਿਹਾ ਕਿ ਪ੍ਰਾਈਵੇਟ ਥਰਮਲ ਪਲਾਂਟਾਂ ਲਈ 30 ਦਿਨਾਂ ਤੱਕ ਦਾ ਕੋਲਾ ਰੱਖਣਾ ਲਾਜ਼ਮੀ ਹੈ ਪਰ ਇਨ੍ਹਾਂ ਨੇ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ, ਜਿਸ ਕਾਰਨ ਘਰੇਲੂ ਖਪਤਕਾਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਸੋਲਰ ਪੀਪੀਏ ਅਤੇ ਛੱਤ ਵਾਲੇ ਸੋਲਰ ਸਿਸਟਮ ਨੂੰ ਗਰਿੱਡ ਨਾਲ ਜੋੜਨ ਦਾ ਕੰਮ ਪੂਰੇ ਜ਼ੋਰ-ਸ਼ੋਰ ਨਾਲ ਕੀਤਾ ਜਾਵੇ।