BBMB ਦੇ ਚੇਅਰਮੈਨ ਵਜੋਂ ਮਨੋਜ ਤ੍ਰਿਪਾਠੀ ਦੀ ਨਿਯੁਕਤੀ ਲਈ ਬਿਜਲੀ ਮੰਤਰਾਲੇ ਦੇ ਪ੍ਰਸਤਾਵ ਨੂੰ ਮਨਜ਼ੂਰੀ

0
1961

ਚੰਡੀਗੜ੍ਹ, 26 ਸਤੰਬਰ | ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਬੀਬੀਐੱਮਬੀ ਨੂੰ ਆਪਣਾ ਨਵਾਂ ਚੇਅਰਮੈਨ ਮਿਲ ਗਿਆ ਹੈ। ਮੰਤਰੀ ਮੰਡਲ ਦੀ ਨਿਯੁਕਤੀ ਕਮੇਟੀ ਨੇ ਕੇਂਦਰੀ ਬਿਜਲੀ ਅਥਾਰਟੀ (ਸੀਈਏ) ਦੇ ਮੁੱਖ ਇੰਜੀਨੀਅਰ ਮਨੋਜ ਤ੍ਰਿਪਾਠੀ ਨੂੰ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਦੇ ਚੇਅਰਮੈਨ ਵਜੋਂ ਤਨਖਾਹ ਮੈਟ੍ਰਿਕਸ ਦੇ ਪੱਧਰ 16 ਵਿਚ ਨਿਯੁਕਤ ਕਰਨ ਲਈ ਬਿਜਲੀ ਮੰਤਰਾਲੇ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਡੈਪੂਟੇਸ਼ਨ ਦੇ ਆਧਾਰ ‘ਤੇ, ਅਹੁਦੇ ‘ਤੇ ਸ਼ਾਮਲ ਹੋਣ ਦੀ ਮਿਤੀ ਤੋਂ 3 ਸਾਲਾਂ ਦੀ ਮਿਆਦ ਲਈ, ਜਾਂ ਅਗਲੇ ਹੁਕਮਾਂ ਤੱਕ, ਜੋ ਵੀ ਪਹਿਲਾਂ ਹੋਵੇ।