ਰਾਜਪਾਲ ਨੂੰ ਮਿਲੇ ਪ੍ਰਤਾਪ ਬਾਜਵਾ, ਮੰਤਰੀ ਕਟਾਰੂਚੱਕ ਦੀ ਗ੍ਰਿਫਤਾਰੀ ਦੀ ਕੀਤੀ ਮੰਗ

0
474

ਚੰਡੀਗੜ੍ਹ| ਕਾਂਗਰਸ ਦੇ ਸੀਨੀਅਰ ਲੀਡਰ ਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਪ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਸ਼ਲੀਲ ਵੀਡੀਓ ਵਾਇਰਲ ਹੋਣ ਉਤੇੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ।

ਮੁਲਾਕਾਤ ਪਿੱਛੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਉਹ ਆਪ ਲੀਡਰ ਲਾਲ ਚੰਦ ਕਟਾਰੂਚੱਕ ਦੀ ਅਸ਼ਲੀਲ ਵੀਡੀਓ ਮਾਮਲੇ ਉਤੇ ਰਾਜਪਾਲ ਨੂੰ ਮਿਲ ਕੇ ਆਏ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਰਾਜਪਾਲ ਤੋਂ ਆਪ ਲੀਡਰ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਹੈ।