ਅੱਜ ਰਾਤ ਨੂੰ ਪੰਜਾਬ ‘ਚ ਆਏਗੀ ਪ੍ਰੀ-ਮਾਨਸੂਨ ਬਰਸਾਤ ! ਗਰਮੀ ਤੋਂ ਮਿਲੇਗੀ ਰਾਹਤ

0
111

ਚੰਡੀਗੜ੍ਹ | ਚੱਕਰਵਾਤੀ ਤੂਫ਼ਾਨ ਬਿਪਰਜੋਏ ਨੇ ਭਾਰਤ ਦੇ ਮਾਨਸੂਨ ਦੀ ਰਫ਼ਤਾਰ ਮੱਠੀ ਕਰ ਦਿੱਤੀ ਹੈ, ਜਿਸ ਦਾ ਅਸਰ ਪੰਜਾਬ ‘ਤੇ ਵੀ ਪਵੇਗਾ। ਹੁਣ ਤੱਕ ਮਾਨਸੂਨ 8 ਤੋਂ 10 ਦਿਨਾਂ ਦੀ ਦੇਰੀ ਨਾਲ ਅੱਗੇ ਵਧ ਰਿਹਾ ਹੈ, ਜਿਸ ਕਾਰਨ ਪੰਜਾਬ ਵਿਚ ਇਸ ਸਾਲ ਮਾਨਸੂਨ 10 ਜੁਲਾਈ ਦੇ ਨੇੜੇ ਪੁੱਜਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੰਜਾਬ ਵਿਚ ਪ੍ਰੀ-ਮਾਨਸੂਨ ਮੀਂਹ ਪੈਣ ਦੀ ਸੰਭਾਵਨਾ ਹੈ, ਜੋ ਅੱਜ ਰਾਤ ਹੋ ਸਕਦੀ ਹੈ।

ਮਾਨਸੂਨ ਆਮ ਤੌਰ ‘ਤੇ 30 ਜੂਨ ਤੱਕ ਪੰਜਾਬ ਪਹੁੰਚ ਜਾਂਦਾ ਹੈ ਪਰ ਬਿਪਰਜੋਏ ਕਾਰਨ ਭਾਰਤ ਦੇ ਮੱਧ ਵਿਚ ਅਜਿਹਾ ਦਬਾਅ ਸੀ ਕਿ ਮਾਨਸੂਨ ਦੀ ਰਫ਼ਤਾਰ ਮੱਠੀ ਪੈ ਗਈ। ਹੁਣ ਜਦੋਂ ਬਿਪਰਜੋਏ ਦਾ ਪ੍ਰਭਾਵ ਖਤਮ ਹੋ ਗਿਆ ਹੈ, ਮਾਨਸੂਨ ਨੇ ਫਿਰ ਤੋਂ ਰਫਤਾਰ ਫੜਨੀ ਸ਼ੁਰੂ ਕਰ ਦਿੱਤੀ ਹੈ। ਇਸ ਵੇਲੇ ਮਾਨਸੂਨ ਯੂਪੀ ਵਿੱਚ ਦਾਖ਼ਲ ਹੋ ਗਿਆ ਹੈ। ਆਉਣ ਵਾਲੇ ਦਿਨਾਂ ‘ਚ ਮਾਨਸੂਨ ਹਰਿਆਣਾ ‘ਚ ਦਾਖਲ ਹੋਵੇਗਾ।

ਮਾਨਸੂਨ ਵਿਭਾਗ ਮੁਤਾਬਕ ਉੱਤਰੀ ਭਾਰਤ ਵਿਚ ਪ੍ਰੀ-ਮਾਨਸੂਨ ਦਾ ਅਸਰ ਦਿਖਾਈ ਦੇਣਾ ਸ਼ੁਰੂ ਹੋ ਜਾਵੇਗਾ। ਅੱਜ ਰਾਤ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਆਉਣ ਵਾਲੇ ਪੰਜ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਯਾਨੀ ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ ਪਰ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ।

ਪੰਜਾਬ ਵਿਚ ਪਿਛਲੇ ਇਕ ਹਫ਼ਤੇ ਤੋਂ ਗਰਮੀ ਲਗਾਤਾਰ ਵੱਧ ਰਹੀ ਹੈ। ਪੰਜਾਬ ਦਾ ਔਸਤ ਤਾਪਮਾਨ ਆਮ ਨਾਲੋਂ 3.7 mm ਵੱਧ ਹੈ। ਫਰੀਦਕੋਟ ਸ਼ਹਿਰ ਵਿਚ ਘੱਟੋ-ਘੱਟ ਤਾਪਮਾਨ 33 ਡਿਗਰੀ, ਅੰਮ੍ਰਿਤਸਰ ਵਿਚ 30.5 ਅਤੇ ਫਿਰੋਜ਼ਪੁਰ ਵਿਚ 30.9 ਡਿਗਰੀ ਤੱਕ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਅੱਜ ਪੰਜਾਬ ਵਿਚ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਦੇ ਆਸ-ਪਾਸ ਦਰਜ ਕੀਤਾ ਜਾਵੇਗਾ ਪਰ ਅੱਜ ਰਾਤ ਤੋਂ ਹੀ ਗਰਮੀ ਤੋਂ ਰਾਹਤ ਮਿਲੇਗੀ। ਐਤਵਾਰ ਅਤੇ ਸੋਮਵਾਰ ਨੂੰ ਪੂਰੇ ਪੰਜਾਬ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ ਜਦੋਂਕਿ ਅਗਲੇ 5 ਦਿਨਾਂ ਤੱਕ ਮੌਸਮ ਅਜਿਹਾ ਹੀ ਰਹੇਗਾ ਅਤੇ ਆਮ ਨਾਲੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)