ਰਾਜਾ ਵੜਿੰਗ ਦਾ ਪ੍ਰਨੀਤ ਕੌਰ ‘ਤੇ ਜਵਾਬੀ ਹਮਲਾ : ਕਿਹਾ – ਹੰਕਾਰੀ ਔਰਤ

0
988

ਚੰਡੀਗੜ੍ਹ | ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ‘ਤੇ ਪਲਟਵਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਕੁਝ ਸਾਲ ਬਾਅਦ ਉਨ੍ਹਾਂ ਨੇ ਪੰਜਾਬ ਅਤੇ ਕਾਂਗਰਸ ਪਾਰਟੀ ਦੋਵਾਂ ਨੂੰ ਨੁਕਸਾਨ ਪਹੁੰਚਾਉਣ ਦੀ ਸਾਜ਼ਿਸ਼ ਰਚ ਕੇ ਪਿੱਠ ਵਿਚ ਛੁਰਾ ਮਾਰਿਆ ਸੀ। ਵੜਿੰਗ ਨੇ ਕਿਹਾ ਕਿ ਕਰਮ ਦਾ ਨਿਯਮ ਕੰਮ ਕਰ ਰਿਹਾ ਹੈ, ਤੁਸੀਂ ਜੋ ਬੀਜੋਗੇ ਉਹੀ ਵੱਢੋਗੇ।

ਉਨ੍ਹਾਂ ਟਵੀਟ ਵਿਚ ਲਿਖਿਆ ਕਿ ਪ੍ਰਨੀਤ ਕੌਰ ਦਾ ‘ਕਾਰਨ ਦੱਸੋ ਨੋਟਿਸ’ ਦਾ ਜਵਾਬ ਪਾਰਟੀ ਪ੍ਰਤੀ ਉਨ੍ਹਾਂ ਦੇ ਹੰਕਾਰ ਨੂੰ ਦਰਸਾਉਂਦਾ ਹੈ। ਰਾਜਾ ਵੜਿੰਗ ਨੇ ਟਵੀਟ ਰਾਹੀਂ ਪ੍ਰਨੀਤ ਕੌਰ ‘ਤੇ ਪਲਟਵਾਰ ਕੀਤਾ। ਉਨ੍ਹਾਂ ਕਿਹਾ ਕਿ ਜਨਤਾ ਨੇ ਉਨ੍ਹਾਂ ਨੂੰ ਕਾਂਗਰਸੀ ਉਮੀਦਵਾਰ ਵਜੋਂ ਵੋਟਾਂ ਪਾਈਆਂ ਹਨ।