ਚੰਡੀਗੜ। ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ‘ਤੇ ਵਿਜੀਲੈਂਸ ਨੇ ਭ੍ਰਿਸ਼ਟਾਚਾਰ ਤਹਿਤ ਜਾਂਚ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ । ਇਸ ਸਬੰਧੀ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਕੀਤੀ ਸੀ। ਉਨ੍ਹਾਂ ਨੇ ਸ਼ਿਕਾਇਤ ਵਿੱਚ ਇਲਜ਼ਾਮ ਲਗਾਇਆ ਸੀ ਕਿ ਮਨਪ੍ਰੀਤ ਸਿੰਘ ਬਾਦਲ ਨੇ ਸਾਲ 2017 ਤੋਂ 2022 ਤੱਕ ਕਣਕ-ਝੋਨੇ ਦੀ ਢੋਆ-ਢੁਆਈ ਲਈ ਆਪਣੇ ਡਰਾਈਵਰ ਅਤੇ ਗੰਨਮੈਨ ਦੇ ਨਾਂ ’ਤੇ ਫਰਜ਼ੀ ਕੰਪਨੀਆਂ ਬਣਾ ਕੇ ਸਰਕਾਰੀ ਖਜ਼ਾਨੇ ਨੂੰ ਲੁੱਟਿਆ ਹੈ ।
ਦੱਸ ਦੇਈਏ ਕਿ ਸਰੂਪ ਚੰਦ ਸਿੰਗਲਾ ਨੇ ਵਿਜੀਲੈਂਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਸੀ ਕਿ 2017 ਤੋਂ 2022 ਦੇ ਦੌਰਾਨ ਮਨਪ੍ਰੀਤ ਬਾਦਲ ਦੇ ਡਰਾਈਵਰ ਅਤੇ ਗੰਨਮੈਨ ਦੇ ਨਾਮ ‘ਤੇ ਫਰਜ਼ੀ ਕੰਪਨੀਆਂ ਬਣਾਈਆਂ ਗਈਆਂ। ਜਿਸ ਨਾਲ ਮਨਪ੍ਰੀਤ ਬਾਦਲ ਨੇ ਸਰਕਾਰੀ ਖਜ਼ਾਨੇ ਨੂੰ ਲੁੱਟਿਆ ਹੈ। ਦੱਸ ਦੇਈਏ ਕਿ ਇਸ ਸ਼ਿਕਾਇਤ ਤੋਂ ਬਾਅਦ ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਤੇਜ਼ ਕਰ ਦਿੱਤੀ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾ ਰਿਹਾ ਭਾਵੇਂ ਉਹ ਸਿਆਸਤਦਾਨ ਹੋਵੇ ਜਾਂ ਕੋਈ ਉੱਚ ਅਧਿਕਾਰੀ।
ਵਿਜੀਲੈਂਸ ਬਿਊਰੋ ਵੱਲੋਂ ਮਨਪ੍ਰੀਤ ਬਾਦਲ ਖਿਲਾਫ਼ ਕਾਰਵਾਈ ਦੀ ਤਿਆਰੀ, ਖਜ਼ਾਨੇ ਨੂੰ ਲੁੱਟਣ ਦੇ ਲੱਗੇ ਇਲਜ਼ਾਮ
Related Post