ਅੰਮ੍ਰਿਤਸਰ-ਦਿੱਲੀ ਹਾਈਵੇਅ ਜਾਮ ਕਰਨ ਦੀ ਤਿਆਰੀ: ਸੀਐਨਜੀ ਪਲਾਂਟ ਵਿਰੁੱਧ ਕਿਸਾਨਾਂ ਤੇ ਪੰਚਾਇਤਾਂ ਨੇ ਖੋਲ੍ਹਿਆ ਮੋਰਚਾ

0
29

ਜਲੰਧਰ, 2 ਫਰਵਰੀ | ਬਾਇਓ ਗੈਸ ਅਤੇ ਸੀਐਨਜੀ ਪਲਾਂਟ ਲਗਾਉਣ ਦੇ ਫੈਸਲੇ ਵਿਰੁੱਧ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਅਤੇ ਇਲਾਕੇ ਦੀਆਂ ਸਮੂਹ ਨਗਰ ਪੰਚਾਇਤਾਂ ਨੇ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਇਸ ਫੈਸਲੇ ਦੇ ਰੋਸ਼ ਵਜੋਂ ਅੱਜ ਪ੍ਰਦਰਸ਼ਨਕਾਰੀਆਂ ਵੱਲੋਂ ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇਅ ਨੇੜੇ (ਮੈਕਡੋਨਲਡ, ਫਗਵਾੜਾ ਰੋਡ) ਜਾਮ ਕੀਤਾ ਜਾਵੇਗਾ, ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋਣ ਦੇ ਆਸਾਰ ਹਨ।

ਡੇਅਰੀ ਕੰਪਲੈਕਸ ਐਸੋਸੀਏਸ਼ਨ ਵੱਲੋਂ ਲਗਾਏ ਜਾ ਰਹੇ ਇਸ ਪਲਾਂਟ ਦਾ ਸਥਾਨਕ ਲੋਕ ਅਤੇ ਕਿਸਾਨ ਜਥੇਬੰਦੀਆਂ ਲਗਾਤਾਰ ਵਿਰੋਧ ਕਰ ਰਹੀਆਂ ਹਨ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਇਸ ਪ੍ਰੋਜੈਕਟ ਨਾਲ ਇਲਾਕੇ ਵਿੱਚ ਪ੍ਰਦੂਸ਼ਣ ਵਧੇਗਾ ਅਤੇ ਲੋਕਾਂ ਦੀ ਸਿਹਤ ‘ਤੇ ਮਾੜਾ ਅਸਰ ਪਵੇਗਾ। ਕਿਸਾਨ ਆਗੂਆਂ ਨੇ ਸਾਫ਼ ਕੀਤਾ ਹੈ ਕਿ ਜਿੰਨਾ ਚਿਰ ਸਰਕਾਰ ਅਤੇ ਪ੍ਰਸ਼ਾਸਨ ਇਸ ਫੈਸਲੇ ਨੂੰ ਵਾਪਸ ਨਹੀਂ ਲੈਂਦੇ, ਸੰਘਰਸ਼ ਤੇਜ਼ ਰਹੇਗਾ।



ਹਾਈਵੇਅ ਜਾਮ ਦੇ ਸੱਦੇ ਨੂੰ ਦੇਖਦਿਆਂ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਰਾਹਗੀਰਾਂ ਨੂੰ ਮੁਸ਼ਕਲਾਂ ਤੋਂ ਬਚਣ ਲਈ ਬਦਲਵੇਂ ਰਸਤਿਆਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ। ਕਿਸਾਨਾਂ ਦੇ ਇਸ ਤਿੱਖੇ ਤੇਵਰਾਂ ਨੇ ਪ੍ਰਸ਼ਾਸਨ ਦੀ ਚਿੰਤਾ ਵਧਾ ਦਿੱਤੀ ਹੈ।