ਮੁੱਖ ਮੰਤਰੀ ਨੂੰ ਤੁਰੰਤ ਦਖਲ ਦੇਣ ਲਈ ਕਿਹਾ

ਜਲੰਧਰ . ਪੰਜਾਬ ਪ੍ਰੈੱਸ ਕਲੱਬ ਜਲੰਧਰ ਨੇ ਚੰਡੀਗੜ੍ਹ ਦੇ ਨਾਮੀ ਪੱਤਰਕਾਰ ਜੈ ਸਿੰਘ ਛਿੱਬਰ ਵਿਰੁੱਧ ਥਾਣਾ ਚਮਕੌਰ ਸਾਹਿਬ ਵਿਖੇ ਦਰਜ ਕੇਸ ਦੀ ਸਖਤ ਨਿੰਦਾ ਕਰਦਿਆਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰੈੱਸ ਦੀ ਆਜ਼ਾਦੀ ਉਪਰ ਇਸ ਹਮਲੇ ਦੇ ਮਾਮਲੇ ਵਿੱਚ ਨਿੱਜੀ ਦਖਲ ਦੇ ਕੇ ਕੇਸ ਰੱਦ ਕਰਨ ਦੇ ਹੁਕਮ ਜਾਰੀ ਕਰਨ ਅਤੇ ਨਿੱਜੀ ਰੰਜਸ਼ ਹੇਠ ਪੱਤਰਕਾਰ ਉਪਰ ਝੂਠਾ ਪਰਚਾ ਦਰਜ ਕਰਾਉਣ ਵਾਲੇ ਮੰਤਰੀ ਖਿਲਾਫ ਵੀ ਕਾਰਵਾਈ ਕਰਨ।

ਕਲੱਬ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਤੇ ਜਨਰਲ ਸਕੱਤਰ ਮੇਜਰ ਸਿੰਘ ਨੇ ਇੱਥੇ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਕੋਵਿਡ-19 ਚ’ ਜਾਰੀ ਮਹਾਂਮਾਰੀ ਦੀ ਆੜ ਵਿੱਚ ਪੱਤਰਕਾਰਾਂ ਵਿਰੁੱਧ ਨਿੱਜੀ ਰੰਜਸ਼ ਕੱਢਣੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਨੇ ਤੁਰੰਤ ਦਖਲ ਦੇ ਕੇ ਇਹ ਮਾਮਲਾ ਨਾ ਸੁਲਝਾਇਆ ਤਾਂ ਪੱਤਰਕਾਰ ਭਾਈਚਾਰਾ ਸੜਕਾਂ ਉਪਰ ਉਤਰਨ ਤੋਂ ਵੀ ਗੁਰੇਜ਼ ਨਹੀਂ ਕਰੇਗਾ।

(Sponsored : ਜਲੰਧਰ ‘ਚ ਸਭ ਤੋਂ ਸਸਤੇ ਬੈਗ ਅਤੇ ਟ੍ਰੈਵਲਿੰਗ ਸੂਟਕੇਸ ਖਰੀਦਣ ਲਈ ਸੰਪਰਕ ਕਰੋ 9646-786-001, Address : 28, Vivek Nagar, Guru Gobind Singh Avenue Road, Jalandhar City)