ਗੁਰਦਾਸਪੁਰ, 13 ਦਸੰਬਰ | ਇਥੋਂ ਦੇ ਸੰਤ ਨਗਰ ਇਲਾਕੇ ਦੀ ਰਹਿਣ ਵਾਲੀ 16 ਸਾਲ ਦੀ ਅਜਨੀਤ ਕੌਰ ਨੇ ਲਾਕਡਾਊਨ ਦੌਰਾਨ ਯੂ-ਟਿਊਬ ਰਾਹੀਂ ਕੋਰੀਅਨ ਭਾਸ਼ਾ ਸਿੱਖੀ। ਜਦੋਂ ਉਸ ਨੂੰ ਭਾਸ਼ਾ ਆ ਗਈ ਤਾਂ ਉਸ ਨੇ ਦੂਜੀਆਂ ਭਾਸ਼ਾਵਾਂ ਨੂੰ ਸਿੱਖਣਾ ਸ਼ੁਰੂ ਕੀਤਾ। ਹੌਲੀ-ਹੌਲੀ ਸਾਰੀਆਂ ਭਾਸ਼ਾਵਾਂ ਅਜਨੀਤ ਲਈ ਸੌਖੀਆਂ ਹੁੰਦੀਆਂ ਰਹੀਆਂ ਤੇ ਉਸ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦਿੱਲੀ ਵਿਚ ਆਯੋਜਿਤ ਵਿਦੇਸ਼ੀ ਭਾਸ਼ਾ ਟੈਸਟ ਵਿਚ ਪੰਜਾਬ ‘ਚ ਪਹਿਲਾ ਸਥਾਨ ਹਾਸਲ ਕੀਤਾ। ਇਸ ਪ੍ਰਾਪਤੀ ਉਤੇ ਡੀਸੀ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਵੀ ਉਸ ਨੂੰ ਸਨਮਾਨਿਤ ਕੀਤਾ। ਅੱਜ ਅਜਨੀਤ ਨੂੰ 7 ਭਾਸ਼ਾਵਾਂ ਦੀ ਜਾਣਕਾਰੀ ਹੈ।

ਜਾਣਕਾਰੀ ਦਿੰਦਿਆਂ ਅਜਨੀਤ ਕੌਰ ਦੇ ਪਿਤਾ ਮਨਦੀਪ ਸਿੰਘ ਅਤੇ ਮਾਤਾ ਮਨਪ੍ਰੀਤ ਕੌਰ ਨੇ ਦੱਸਿਆ ਕਿ ਕੈਲੇਡੋਨੀਅਨ ਸਕੂਲ, ਪਠਾਨਕੋਟ ਦੀ ਇਹ ਲੜਕੀ ਹੁਣ ਬਹੁਤ ਸਾਰੀਆਂ ਵਿਦੇਸ਼ੀ ਭਾਸ਼ਾਵਾਂ ਆਸਾਨੀ ਨਾਲ ਬੋਲਦੀ ਹੈ। ਅਜਨੀਤ ਦਾ ਕਹਿਣਾ ਹੈ ਕਿ ਉਸ ਦਾ ਦਿੱਲੀ ਦੀ ਪੰਡਿਤ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਚ ਵਿਦੇਸ਼ੀ ਕੋਰੀਅਨ ਭਾਸ਼ਾ ਦਾ ਟੈਸਟ ਹੋਇਆ, ਜਿਸ ਵਿੱਚ 5 ਰਾਜਾਂ ਦੇ ਬੱਚਿਆਂ ਨੇ ਭਾਗ ਲਿਆ। ਉਹ ਇਸ ਟੈਸਟ ਲਈ ਅਪਲਾਈ ਕਰਨ ਵਾਲੀ ਪੰਜਾਬ ਦੀ ਪਹਿਲੀ ਕੁੜੀ ਸੀ।

ਉਸ ਨੇ ਵਧੀਆ ਅੰਕ ਪ੍ਰਾਪਤ ਕੀਤੇ। ਉਸ ਨੇ ਦੱਸਿਆ ਕਿ ਇਸ ਵਿਚ ਪੰਜਾਬ, ਹਰਿਆਣਾ, ਹਿਮਾਚਲ, ਜੰਮੂ-ਕਸ਼ਮੀਰ, ਦਿੱਲੀ, ਉੱਤਰ ਪ੍ਰਦੇਸ਼ ਆਦਿ ਰਾਜਾਂ ਦੇ 750 ਬੱਚਿਆਂ ਨੇ ਭਾਗ ਲਿਆ ਸੀ। ਆਉਣ ਵਾਲੇ ਦਿਨਾਂ ਵਿਚ, ਉਹ ਇਨ੍ਹਾਂ ਭਾਸ਼ਾਵਾਂ ਵਿਚ ਆਪਣੀ ਬੈਚਲਰ ਡਿਗਰੀ ਪੂਰੀ ਕਰੇਗੀ। ਇਸ ਤੋਂ ਬਾਅਦ ਉਹ ਦੂਤਾਵਾਸ ਵਿਚ ਨੌਕਰੀ ਲਈ ਅਪਲਾਈ ਕਰੇਗੀ।

ਵੇਖੋ ਵੀਡੀਓ

https://www.facebook.com/punjabibulletinworld/videos/1465748744158467