ਨਵੀਂ ਦਿੱਲੀ | ਇਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਗੁਰਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ 3 ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ।

ਦੱਸ ਦੇਈਏ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ 3 ਖੇਤੀ ਕਾਨੂੰਨਾਂ ਦਾ ਕਿਸਾਨਾਂ ਵੱਲੋਂ ਪਿਛਲੇ ਇਕ ਸਾਲ ਤੋਂ ਲਗਾਤਾਰ ਵਿਰੋਧ ਕੀਤਾ ਗਿਆ। ਇਸ ਦੌਰਾਨ ਕਈ ਕਿਸਾਨਾਂ ਨੇ ਆਪਣੀ ਜਾਨ ਵੀ ਗੁਆਈ।

ਪ੍ਰਧਾਨ ਮੰਤਰੀ ਮੋਦੀ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਿਥੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ, ਉਥੇ ਹੀ ਨਵੇਂ ਖੇਤੀ ਕਾਨੂੰਨਾਂ ਨੂੰ ਵੀ ਰੱਦ ਕਰ ਦਿੱਤਾ। ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਦੀ ਆਖਿਰਕਾਰ ਜਿੱਤ ਹੋਈ ਹੈ।

ਪ੍ਰਧਾਨ ਮੰਤਰੀ ਨੇ ਅੱਜ ਦੇਸ਼ ਵਾਸੀਆਂ ਤੋਂ ਮੁਆਫੀ ਮੰਗਦੇ ਹੋਏ ਕਿਹਾ ਕਿ ਸਾਡੀ ਤਪੱਸਿਆ ‘ਚ ਕੋਈ ਨਾ ਕੋਈ ਕਮੀ ਜ਼ਰੂਰ ਆਈ ਹੋਵੇਗੀ ਕਿ ਅਸੀਂ ਕਿਸਾਨ ਭਰਾਵਾਂ ਨੂੰ ਮਨਾ ਨਹੀਂ ਸਕੇ।

ਪੀਐੱਮ ਨੇ ਕਿਹਾ ਕਿ ਇਸ ਮਹੀਨੇ ਦੇ ਅੰਤ ਤੱਕ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਸੰਵਿਧਾਨਕ ਪ੍ਰਕਿਰਿਆ ਸ਼ੁਰੂ ਕਰ ਦੇਣਗੇ। ਇਸ ਦੇ ਨਾਲ ਹੀ ਮੋਦੀ ਨੇ ਅੰਦੋਲਨ ‘ਤੇ ਬੈਠੇ ਲੋਕਾਂ ਨੂੰ ਪ੍ਰਕਾਸ਼ ਪੁਰਬ ‘ਤੇ ਘਰ ਵਾਪਸੀ ਦੀ ਅਪੀਲ ਕੀਤੀ ਹੈ।

ਪੀਐੱਮ ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਕਰਤਾਰਪੁਰ ਲਾਂਘਾ ਖੁੱਲ੍ਹਣ ‘ਤੇ ਵੀ ਵਧਾਈ ਦਿੱਤੀ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ