<p><strong>ਹੁਸ਼ਿਆਰਪੁਰ&comma; 5 ਜਨਵਰੀ &vert;<&sol;strong> ਇੱਕ ਨਿੱਜੀ ਸਕੂਲ ਦੀ ਪ੍ਰਿੰਸੀਪਲ ਨੇ ਇੱਕ ਵਿਦਿਆਰਥੀ ਦੇ ਵਾਲ ਖਿੱਚ ਕੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਇਸ ਦਾ ਵੀਡੀਓ ਵੀ ਸਾਹਮਣੇ ਆਇਆ ਹੈ। ਇਹ ਘਟਨਾ ਬੱਦੋ ਪਿੰਡ ਦੇ ਇੱਕ ਨਿੱਜੀ ਸਕੂਲ ਵਿੱਚ ਵਾਪਰੀ। ਜਿੱਥੇ ਸਕੂਲ ਦੀ ਪ੍ਰਿੰਸੀਪਲ ਨੇ ਨਾ ਸਿਰਫ਼ ਇੱਕ ਵਿਦਿਆਰਥੀ ਦੀ ਕੁੱਟਮਾਰ ਕੀਤੀ ਸਗੋਂ ਇੱਕ ਸਿੱਖ ਬੱਚੇ ਦਾ ਜੂੜਾ ਵੀ ਪੁੱਟਿਆ।<&sol;p>&NewLine;<p>ਵੀਡੀਓ &&num;8216&semi;ਚ ਸਾਫ ਨਜ਼ਰ ਆ ਰਿਹਾ ਹੈ ਕਿ ਵਿਦਿਆਰਥੀ ਦਰਦ ਅਤੇ ਡਰ ਕਾਰਨ ਰੋ ਰਿਹਾ ਸੀ ਪਰ ਪ੍ਰਿੰਸੀਪਲ ਆਪਣੀ ਹਰਕਤ ਰੋਕਣ ਦੀ ਬਜਾਏ ਹੋਰ ਹਿੰਸਕ ਹੋ ਰਹੀ ਹੈ। ਸਿੱਖ ਜਥੇਬੰਦੀਆਂ ਅਤੇ ਸਮਾਜ ਸੇਵੀਆਂ ਨੇ ਇਸ ਨੂੰ ਸਿੱਖੀ ਦੇ ਪ੍ਰਤੀਕਾਂ ਦਾ ਅਪਮਾਨ ਦੱਸਿਆ ਹੈ ਅਤੇ ਇਨਸਾਫ਼ ਦੀ ਮੰਗ ਕੀਤੀ ਹੈ। ਇਸ ਦੌਰਾਨ ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਮਾਮਲੇ ਵਿੱਚ ਕਾਰਵਾਈ ਦੇ ਹੁਕਮ ਦਿੱਤੇ ਹਨ।<&sol;p>&NewLine;<p>ਘਟਨਾ ਤੋਂ ਬਾਅਦ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਮਲੇ ਦਾ ਨੋਟਿਸ ਲਿਆ ਹੈ। ਉਨ੍ਹਾਂ ਦੱਸਿਆ ਕਿ ਇਹ ਵੀਡੀਓ ਇੱਕ ਨਿੱਜੀ ਸਕੂਲ ਦੀ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਸਥਾਨਕ ਪ੍ਰਸ਼ਾਸਨ ਨੂੰ ਸਕੂਲ ਦੀ ਪ੍ਰਿੰਸੀਪਲ ਅਤੇ ਮਾਲਕ ਦੇ ਖਿਲਾਫ਼ ਅਪਰਾਧਿਕ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਇਹ ਵੀਡੀਓ ਵਾਇਰਲ ਹੁੰਦੇ ਹੀ ਲੋਕਾਂ &&num;8216&semi;ਚ ਕਾਫੀ ਗੁੱਸਾ ਹੈ। ਸੋਸ਼ਲ ਮੀਡੀਆ &&num;8216&semi;ਤੇ ਲੋਕਾਂ ਨੇ ਇਸ ਹਰਕਤ ਦੀ ਨਿੰਦਾ ਕੀਤੀ ਹੈ ਅਤੇ ਸਕੂਲ ਪ੍ਰਸ਼ਾਸਨ ਅਤੇ ਪ੍ਰਿੰਸੀਪਲ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;