ਕੇਂਦਰੀ ਜੇਲ ‘ਚ NDPS ਮਾਮਲੇ ‘ਚ ਸਜ਼ਾ ਕੱਟ ਰਹੇ ਕੈਦੀ ਦੀ ਵਿਗੜੀ ਸਿਹਤ, ਹਸਪਤਾਲ ‘ਚ ਮੌਤ

0
292
ਕਪੂਰਥਲਾ, 3 ਜਨਵਰੀ | ਜੇਲ ਵਿਚ ਇੱਕ ਕੈਦੀ ਦੀ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਮੌਤ ਦਾ ਕਾਰਨ ਸਪੱਸ਼ਟ ਨਹੀਂ ਹੈ। ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ, ਜਿਸ ਤੋਂ ਬਾਅਦ ਕਾਰਨ ਸਪੱਸ਼ਟ ਹੋ ਸਕੇਗਾ।
ਮ੍ਰਿਤਕ ਦੀ ਪਛਾਣ ਰਜਿੰਦਰ ਸਿੰਘ ਪੁੱਤਰ ਤਰਸੇਮ ਲਾਲ ਵਾਸੀ ਮੁਹੱਲਾ ਮਹਿਤਾਬਗੜ੍ਹ, ਕਪੂਰਥਲਾ ਵਜੋਂ ਹੋਈ ਹੈ। ਜੋ ਨਸ਼ਾ ਤਸਕਰੀ ਦੇ ਇੱਕ ਕੇਸ ਵਿਚ ਜੇਲ ਵਿਚ ਸੀ। ਥਾਣਾ ਕੋਤਵਾਲੀ ਥਾਣਾ ਕਪੂਰਥਲਾ ਦੀ ਟੀਮ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਲਦੀ ਹੀ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾਣਗੇ।
ਸਿਵਲ ਹਸਪਤਾਲ ਵਿਚ ਮੌਜੂਦ ਡਾਕਟਰ ਸਿਧਾਰਥ ਬਿੰਦਰਾ ਨੇ ਮੀਡੀਆ ਨੂੰ ਦੱਸਿਆ ਕਿ ਕੇਂਦਰੀ ਜੇਲ ਵਿਚ ਬੰਦ ਇੱਕ ਕੈਦੀ ਦੀ ਸਿਹਤ ਖ਼ਰਾਬ ਹੋਣ ਕਾਰਨ ਉਸ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਸੀ, ਜਿਸ ਦਾ ਨਾਂ ਰਜਿੰਦਰ ਸਿੰਘ ਦੱਸਿਆ ਗਿਆ। ਰਾਜਿੰਦਰ ਸਿੰਘ ਐਨਡੀਪੀਐਸ ਕੇਸ ਵਿਚ ਜੇਲ ਵਿਚ ਸੀ।
ਜੇਲ ਵਿਚ ਹੀ ਰਜਿੰਦਰ ਦੀ ਤਬੀਅਤ ਖ਼ਰਾਬ ਹੋਣ ’ਤੇ ਉਸ ਨੂੰ ਜੇਲ ਵਿਚ ਹੀ ਹਲਕਾ ਇਲਾਜ ਦੇਣ ਮਗਰੋਂ ਤੁਰੰਤ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ। ਇੱਥੇ ਇਲਾਜ ਸ਼ੁਰੂ ਹੋਣ ਤੋਂ ਪਹਿਲਾਂ ਹੀ ਉਸ ਦਾ ਸਾਹ ਰੁਕ ਗਿਆ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਕੈਦੀ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਪੋਸਟਮਾਰਟਮ ਰੂਮ ਵਿਚ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਥਾਣਾ ਕੋਤਵਾਲੀ ਦੀ ਪੁਲਿਸ ਨੂੰ ਵੀ ਮਾਮਲੇ ਸਬੰਧੀ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਨੇ ਪਰਿਵਾਰਕ ਮੈਂਬਰਾਂ ਨੂੰ ਵੀ ਸੂਚਿਤ ਕਰ ਦਿੱਤਾ ਹੈ।