ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ‘ਚ ਭਿੜੇ ਕੈਦੀ, ਰਾਡਾਂ ਨਾਲ ਕੀਤੇ ਇਕ-ਦੂਜੇ ‘ਤੇ ਹਮਲੇ, 2 ਜ਼ਖਮੀ

0
673

ਤਰਨਤਾਰਨ, 6 ਜਨਵਰੀ | ਤਰਨਤਾਰਨ ਅਧੀਨ ਆਉਂਦੇ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਵਿਚ ਕੈਦੀ ਆਪਸ ਵਿਚ ਭਿੜ ਗਏ। ਇਸ ਦੌਰਾਨ 2 ਕੈਦੀ ਜ਼ਖ਼ਮੀ ਹੋ ਗਏ। 3 ਕੈਦੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਲੜਾਈ ਦੌਰਾਨ ਲੋਹੇ ਦੀਆਂ ਰਾਡਾਂ ਨਾਲ ਹਮਲਾ ਕੀਤਾ ਗਿਆ। ਜ਼ਖਮੀਆਂ ਦੀ ਪਛਾਣ ਹਰਜਿੰਦਰ ਸਿੰਘ ਤੇ ਹਰਪਿੰਦਰ ਸਿੰਘ ਵਜੋਂ ਹੋਈ ਹੈ। ਮਾਮੂਲੀ ਗੱਲ ਨੂੰ ਲੈ ਕੇ ਇਹ ਲੜਾਈ ਹੋਈ ਦੱਸੀ ਜਾ ਰਹੀ ਹੈ। ਜ਼ਖਮੀਆਂ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)