ਪੰਜਾਬ ਤੇ ਹਰਿਆਣਾ ‘ਚ ਹੋ ਰਹੀਆਂ ਬੇਅਦਬੀਆਂ ਸੋਚੀ ਸਮਝੀ ਸਾਜਿਸ਼ ਦਾ ਹਿੱਸਾ : ਗਿਆਨੀ ਹਰਪ੍ਰੀਤ ਸਿੰਘ

0
397

ਅੰਮ੍ਰਿਤਸਰ, 29 ਅਕਤੂਬਰ|  ਅਕਾਲ ਤਖਤ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੇਅਦਬੀਆਂ ‘ਤੇ ਗੱਲਬਾਤ ਕਰਦੇ ਹੋਏ ਕਿਹਾ ਕਿ ਇਹ ਬੇਅਦਬੀਆਂ ਸੋਚੀ ਸਮਝੀ ਸਾਜਿਸ਼ ਦਾ ਹਿੱਸਾ ਹੈ।

ਉਨ੍ਹਾਂ ਕਿਹਾ ਕਿ ਸਰਕਾਰਾਂ ਬੇਅਦਬੀਆਂ ਰੋਕਣ ਵਿੱਚ ਅਸਫਲ ਰਹੀਆਂ ਹਨ। ਸਿੱਖਾਂ ਨੂੰ ਕਮਜ਼ੋਰ ਕਰਨ ਤੇ ਪੰਜਾਬ ਤੇ ਦੇਸ਼ ਦਾ ਮਾਹੌਲ ਖਰਾਬ ਕਰਨ ਲਈ ਇਹ ਬੇਅਦਬੀਆਂ ਡੂੰਘੀ ਸਾਜ਼ਿਸ਼ ਤਹਿਤ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਪੰਜਾਬ ਤੇ ਹਰਿਆਣਾ ਵਿੱਚ ਇਹ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਫਲਸਫਾ ਜਿਹੜਾ ਹੈ, ਦੁਨੀਆਂ ‘ਤੇ ਬਿਹਤਰੀਨ ਫਲਸਫਾ ਹੈ ਤੇ ਅਮਨ ਤੇ ਸ਼ਾਂਤੀ ਤੇ ਸਰਬ ਸਾਂਝੀ ਸ਼ਾਂਤੀ ਤੇ ਭਾਈਚਾਰੇ ਦੀ ਗੱਲ ਕਰਦਾ ਹੈ। ਜਿਹੜੀਆਂ ਧਿਰਾਂ ਨੂੰ ਮਨਜ਼ੂਰ ਨਹੀਂ ਹੈ ਸਰਬ ਸਾਂਝੀ ਸ਼ਾਂਤੀ ਤੇ ਭਾਈਚਾਰਾ, ਸਦਭਾਵਨਾ, ਉਹ ਇਸ ਫਲਸਫੇ ਨੂੰ ਕਮਜ਼ੋਰ ਕਰਨ ਦੀ ਜਾਂ ਸਿੱਖ ਮਨਾਂ ਦੇ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਘਟਾਉਣ ਲਈ ਚਾਲਾਂ ਚੱਲ ਰਹੀਆਂ ਹਨ। ਇਸਦੇ ਪਿੱਛੇ ਵੱਡੀਆਂ ਤਾਕਤਾਂ ਕੰਮ ਕਰ ਰਹੀਆਂ ਹਨ।

ਐਸਜੀਪੀਸੀ ਚੋਣਾਂ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਹਰ ਇੱਕ ਨੂੰ ਵੋਟ ਦਾ ਅਧਿਕਾਰ ਹੈ। ਮੈਂ ਇਸ ‘ਤੇ ਕੋਈ ਕਿੰਤੂ-ਪ੍ਰੰਤੂ ਨਹੀਂ ਕਰਨਾ ਚਾਹੁੰਦਾ। ਉਨ੍ਹਾਂ ਕਿਹਾ ਕਿ ਆਲੋਚਨਾ ਕਰਨੀ ਠੀਕ ਹੈ। ਆਲੋਚਨਾ ਸੁਧਾਰ ਕਰਦੀ ਹੈ, ਦਰੁਸਤੀ ਲਿਆਉਂਦੀ ਹੈ। ਪਰ ਝੂਠੀਆਂ ਗੱਲਾਂ ਫੈਲਾਉਣੀਆਂ, ਅਫਵਾਵਾਂ ਫੈਲਾਉਣੀਆਂ, ਬੇਵਜ੍ਹਾ ਝੂਠਾ ਪ੍ਰਚਾਰ ਕਰਨਾ, ਬਹੁਤ ਮਾੜੀ ਗੱਲ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਹਰ ਸਿੱਖ ਨੂੰ ਭਾਗ ਲੈਣਾ ਚਾਹੀਦਾ ਹੈ।