ਬਠਿੰਡਾ ਦੇ ਮਸਾਜ ਸੈਂਟਰ ‘ਚ ਚੱਲ ਰਿਹਾ ਸੀ ਜਿਸਮਫਰੋਸ਼ੀ ਦਾ ਧੰਦਾ, ਲੜਕੀਆਂ ਸਮੇਤ 3 ਵਿਅਕਤੀ ਗ੍ਰਿਫਤਾਰ

0
1335

ਬਠਿੰਡਾ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਬਠਿੰਡਾ ਸ਼ਹਿਰ ‘ਚ ਸੈਕਸ ਰੈਕੇਟ ਦਾ ਪਰਦਾਫਾਸ਼ ਹੋਇਆ ਹੈ। ਛਾਪੇਮਾਰੀ ਕਰਕੇ 3 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਜਦਕਿ ਇਕ ਮੁਲਜ਼ਮ ਭੱਜਣ ਵਿਚ ਕਾਮਯਾਬ ਹੋ ਗਿਆ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਰਿਮਾਂਡ ’ਤੇ ਲੈ ਲਿਆ ਹੈ।

ਮੁਲਜ਼ਮ ਅਸ਼ਵਨੀ ਕੁਮਾਰ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ, ਜਿਸ ਦੀ ਗ੍ਰਿਫ਼ਤਾਰੀ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ। ਥਾਣਾ ਕੈਂਟ ਦੇ ਅੰਡਰ ਟਰੇਨਿੰਗ ਡੀਐਸਪੀ ਹਰਸਿਮਰਨ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ। ਨਾਰਥ ਸੈੱਟ ਦੇ ਬਲੂਮ ਡੇ ਸੈਂਟਰ ‘ਚ ਮਸਾਜ ਦੀ ਆੜ ‘ਚ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਹੈ। ਪੁਲਿਸ ਨੇ ਮਸਾਜ ਸੈਂਟਰ ‘ਤੇ ਛਾਪਾ ਮਾਰ ਕੇ 3 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਥਾਣਾ ਕੈਂਟ ਪੁਲਿਸ ਨੇ ਬਲੂਮ ਡੇ ਸਪਾ ਸੈਂਟਰ ਵਿਚ ਛਾਪਾ ਮਾਰ ਕੇ ਸੈਂਟਰ ਦੀਆਂ ਕੁਝ ਲੜਕੀਆਂ ਅਤੇ 3 ਸੰਚਾਲਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਕ ਮੁਲਜ਼ਮ ਫਰਾਰ ਹੈ। ਮੁਲਜ਼ਮਾਂ ਦੀ ਪਛਾਣ ਕੁਲਵਿੰਦਰ ਸਿੰਘ ਵਾਸੀ ਬਾਣਾ ਵਾਲੀ, ਜਤਿੰਦਰ ਵਾਸੀ ਮੱਧ ਪ੍ਰਦੇਸ਼, ਸਮੰਦਰ ਸਿੰਘ ਡੱਬਵਾਲੀ ਅਤੇ ਅਸ਼ਵਨੀ ਕੁਮਾਰ ਵਾਸੀ ਬੰਸੀ ਭੱਟੀ ਰੋਡ ਬਠਿੰਡਾ ਵਜੋਂ ਹੋਈ ਹੈ। ਕੁੜੀਆਂ ਨੂੰ ਚਿਤਾਵਨੀ ਦੇ ਕੇ ਛੱਡ ਦਿੱਤਾ ਗਿਆ।