ਮੋਗਾ, 19 ਨਵੰਬਰ | ਲੁਧਿਆਣਾ ਰੋਡ ’ਤੇ ਬਣੇ ਇਕ ਹੋਟਲ ‘ਚ ਕਥਿਤ ਜਿਸਮਫਰੋਸ਼ੀ ਦਾ ਧੰਦਾ ਚੱਲਣ ਦੀ ਸ਼ਿਕਾਇਤ ’ਤੇ ਥਾਣਾ ਸਿਟੀ ਮੋਗਾ ਦੀ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਗਈ ਤੇ ਇਸ ਛਾਪੇਮਾਰੀ ਦੌਰਾਨ ਕਈ ਜੋੜਿਆਂ ਨੂੰ ਹਿਰਾਸਤ ‘ਚ ਲੈਂਦੇ ਹੋਏ ਹੋਟਲ ਦੀ ਛਾਣਬੀਣ ਕੀਤੀ ਗਈ।

ਇਸ ਸਬੰਧੀ ਜਦੋਂ ਥਾਣਾ ਮੁਖੀ ਗੁਰਪ੍ਰੀਤ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਸਾਨੂੰ ਗੁਪਤ ਸ਼ਿਕਾਇਤ ਮਿਲੀ ਸੀ ਕਿ ਇਸ ਹੋਟਲ ਦੇ ਮਾਲਕ ਅਤੇ ਦਲਾਲਾਂ ਵੱਲੋਂ ਜ਼ਿਸਮਖੋਰੀ ਦਾ ਧੰਦਾ ਕਰਵਾਇਆ ਜਾ ਰਿਹਾ। ਉਨ੍ਹਾਂ ਕਿਹਾ ਕਿ ਮੈਂ ਅਤੇ ਵੂਮਨ ਸੈਲ ਦੀ ਇੰਚਾਰਜ ਮੈਡਮ ਕੁਲਵਿੰਦਰ ਕੌਰ ਵੱਲੋਂ ਪੁਲਿਸ ਪਾਰਟੀ ਨਾਲ ਜਾ ਕੇ ਛਾਪਾਮਾਰੀ ਕੀਤੀ ਗਈ ਤਾਂ ਉਸ ਹੋਟਲ ਵਿੱਚੋਂ 11 ਲੜਕੀਆਂ ਅਤੇ 8 ਲੜਕਿਆਂ ਨੂੰ ਜਾਂਚ ਲਈ ਹਿਰਾਸਤ ‘ਚ ਲਿਆ, ਜਿਸ ਮਗਰੋਂ ਪੁਲਿਸ ਨੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)