ਮੋਗਾ/ਹੁਸ਼ਿਆਰਪੁਰ/ਨਵਾਂਸ਼ਿਹਰ | ਖੇਤੀ ਕਾਨੂੰਨਾਂ ਨੂੰ ਲੈ ਕੇ ਬੀਜੇਪੀ ਲੀਡਰਾਂ ਖਿਲਾਫ ਕਿਸਾਨਾਂ ਦਾ ਗੁੱਸਾ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਅੱਜ ਬੀਜੇਪੀ ਦੇ ਦੋ ਵੱਡੇ ਲੀਡਰਾਂ ਦਾ ਕਿਸਾਨਾਂ ਨੇ ਸੂਬੇ ਵਿੱਚ ਭਾਰੀ ਵਿਰੋਧ ਕੀਤਾ।
ਮੋਗਾ ਵਿੱਚ ਚੋਣ ਪ੍ਰਚਾਰ ਕਰਨ ਪਹੁੰਚੇ ਵਿਜੇ ਸਾਂਪਲਾ ਨੂੰ ਕਿਸਾਨਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਿਆ। ਵੱਡੀ ਗਿਣਤੀ ਵਿੱਚ ਇਕੱਠੇ ਹੋਏ ਕਿਸਾਨਾਂ ਨੇ ਵਿਜੇ ਸਾਂਪਲਾ ਨੂੰ ਕਾਫੀ ਦੇਰ ਘੇਰੀ ਰੱਖਿਆ। ਬੜੀ ਮੁਸ਼ਕਿਲ ਨਾਲ ਪੁਲਿਸ ਨੇ ਸਾਂਪਲਾ ਦੇ ਕਾਫਿਲੇ ਨੂੰ ਸ਼ਹਿਰੋਂ ਬਾਹਰ ਭੇਜਿਆ।
ਬੀਜੇਪੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਅੱਜ ਨਵਾਂਸ਼ਹਿਰ ਵਿੱਚ ਪ੍ਰੋਗਰਾਮ ਸੀ। ਭਨਕ ਲਗਦਿਆਂ ਹੀ ਵੱਡੀ ਗਿਣਤੀ ਵਿੱਚ ਕਿਸਾਨ ਜਥੇਬੰਦੀਆਂ ਵਿਰੋਧ ਕਰਨ ਪਹੁੰਚ ਗਈਆਂ। ਕਈ ਕਿਸਾਨ ਆਗੂ ਪੁਲਿਸ ਦੇ ਬੈਰੀਕੇਡ ਤੋੜ ਕੇ ਅੱਗੇ ਨਿਕਲ ਗਏ। ਉਨ੍ਹਾਂ ਨੂੰ ਰੋਕਣ ਲਈ ਪੁਲਿਸ ਨੂੰ ਭਾਰੀ ਮਸ਼ੱਕਤ ਦਾ ਸਾਹਮਣਾ ਕਰਨਾ ਪਿਆ।
ਨਵਾਂਸ਼ਹਿਰ ਤੋਂ ਬਾਅਦ ਅਸ਼ਵਨੀ ਸ਼ਰਮਾ ਜਦੋਂ ਹੁਸ਼ਿਆਰਪੁਰ ਪਹੁੰਚੇ ਤਾਂ ਉੱਥੇ ਵੀ ਕਿਸਾਨਾਂ ਨੇ ਉਨ੍ਹਾਂ ਖਿਲਾਫ ਨਾਅਰੇਬਾਜੀ ਕਰਨੀ ਸ਼ੁਰੂ ਕਰ ਦਿੱਤੀ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੂੰ ਪ੍ਰਚਾਰ ਨਹੀਂ ਕਰਨ ਦਿੱਤਾ ਜਾ ਰਿਹਾ ਜਦਕਿ ਪ੍ਰਚਾਰ ਕਰਨਾ ਉਨ੍ਹਾਂ ਦਾ ਹੱਕ ਹੈ। ਉਹ ਡਰਣਗੇ ਨਹੀਂ ਅਤੇ ਚੋਣ ਪ੍ਰਚਾਰ ਕਰਦੇ ਰਹਿਣਗੇ।
(Note : ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ
ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ )