ਲੁਧਿਆਣਾ/ਸਮਰਾਲਾ, 5 ਦਸੰਬਰ | ਇਟਲੀ ‘ਚ ਸਮਰਾਲਾ ਦੇ ਪਿੰਡ ਹਰਿਓਂ ਦੇ ਨੌਜਵਾਨ ਨੇ ਵੱਡੀ ਉਪਲਬੱਧੀ ਹਾਸਲ ਕੀਤੀ ਹੈ। ਪੰਜਾਬੀ ਨੌਜਵਾਨ ਅਰਸ਼ਪ੍ਰੀਤ ਸਿੰਘ ਭੁੱਲਰ ਨੇ ਮਿਹਨਤ ਸਦਕਾ ਇਟਲੀ ਪੁਲਿਸ ‘ਚ ਭਰਤੀ ਹੋ ਕੇ ਭਾਈਚਾਰੇ ਦਾ ਮਾਣ ਵਧਾਇਆ ਹੈ। 26 ਸਾਲ ਦਾ ਅਰਸ਼ਪ੍ਰੀਤ ਕੁਝ ਸਮਾਂ ਪਹਿਲਾਂ ਕੈਨੇਡਾ ਗਿਆ, ਉਥੇ ਮਨ ਨਾ ਲੱਗਾ ਤਾਂ ਉਹ ਵਾਪਸ ਆ ਕੇ ਇਟਲੀ ਚਲਾ ਗਿਆ, ਜੋ ਅੱਜਕੱਲ ਇਟਲੀ ਦੇ ਸ਼ਹਿਰ ਮੋਦਨੇ ‘ਚ ਰਹਿ ਰਿਹਾ ਹੈ।
ਗੱਲਬਾਤ ਕਰਦਿਆਂ ਪਿਤਾ ਸੁਰਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਪੜ੍ਹਾਈ ‘ਚ ਹਮੇਸ਼ਾ ਹੀ ਹੁਸ਼ਿਆਰ ਰਿਹਾ ਹੈ। ਆਪਣੀ ਮਿਹਨਤ ਸਦਕਾ ਉਸਨੇ ਇਟਲੀ ‘ਚ ਪੰਜਾਬੀ ਭਾਈਚਾਰੇ ਦਾ ਨਾਂ ਰੌਸ਼ਨ ਕੀਤਾ। ਅਰਸ਼ਦੀਪ ਦੇ ਦਾਦਾ ਹਰਪਾਲ ਸਿੰਘ ਭੁੱਲਰ, ਦਾਦੀ ਗੁਰਮੀਤ ਕੌਰ ਅਤੇ ਹੋਰ ਪਰਿਵਾਰਕ ਜੀਆਂ ਨੂੰ ਹਰ ਪਾਸਿਓਂ ਮੁਬਾਰਕਾਂ ਮਿਲ ਰਹੀਆਂ ਹਨ। ਪਿੰਡ ਵਾਸੀਆਂ ਅਤੇ ਇਲਾਕਾ ਵਾਸੀਆਂ ਨੇ ਆ ਕੇ ਪਰਿਵਾਰ ਦਾ ਮੂੰਹ ਮਿੱਠਾ ਕਰਵਾਇਆ ਤੇ ਖੁਸ਼ੀ ਸਾਂਝੀ ਕੀਤੀ।