PSEB ਨੇ 5ਵੀਂ, 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਕੀਤਾ ਐਲਾਨ

0
438

ਚੰਡੀਗੜ੍ਹ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ ਅਤੇ 8ਵੀਂ, 10ਵੀਂ ਤੇ 12ਵੀਂ ਜਮਾਤਾਂ ਲਈ ਪ੍ਰੀਖਿਆ ਦੀਆਂ ਮਿਤੀਆਂ ਜਾਰੀ ਕੀਤੀਆਂ ਗਈਆਂ ਹਨ। ਬੋਰਡ ਜਲਦ ਹੀ ਪੰਜਾਬ ਸਕੂਲ ਸਿੱਖਿਆ ਬੋਰਡ 10ਵੀਂ, 12ਵੀਂ ਬੋਰਡ ਪ੍ਰੀਖਿਆ 2023 ਦੀ ਪੂਰੀ ਡੇਟਸ਼ੀਟ ਆਪਣੀ ਅਧਿਕਾਰਤ ਵੈੱਬਸਾਈਟ pseb.ac. ‘ਤੇ ਜਾਰੀ ਕਰੇਗਾ।

PSEB ਫਰਵਰੀ-ਮਾਰਚ 2023 ਵਿਚ ਕਲਾਸ ਪੰਜਵੀਂ, ਅੱਠਵੀਂ, 10ਵੀਂ ਤੇ 12ਵੀਂ ਲਈ ਬੋਰਡ ਪ੍ਰੀਖਿਆ ਆਯੋਜਿਤ ਕਰੇਗਾ। ਅਧਿਕਾਰਕ ਰਿਪੋਰਟਾਂ ਅਨਸਾਰ ਸਾਲਾਨਾ ਪ੍ਰੀਖਿਆਵਾਂ ਫਰਵਰੀ-ਮਾਰਚ 2023 ਵਿਚ ਆਯੋਜਿਤ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਕਲਾਸ 5ਵੀਂ ਦੀਆਂ ਪ੍ਰੀਖਿਆਵਾਂ 16 ਫਰਵਰੀ, 2023 ਤੋਂ 24 ਫਰਵਰੀ, 2022 ਤੱਕ, ਅੱਠਵੀਂ ਜਮਾਤ ਦੀਆਂ ਪ੍ਰੀਖਿਆਵਾਂ 20 ਫਰਵਰੀ, 2023 ਤੋਂ 6 ਮਾਰਚ, 2023 ਤੱਕ ਹੋਣਗੀਆਂ।

ਇਸੇ ਤਰ੍ਹਾਂ ਦਸਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ 21 ਮਾਰਚ 2023 ਤੋਂ 18 ਅਪ੍ਰੈਲ 2023 ਤੱਕ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ 20 ਫ਼ਰਵਰੀ 2023 ਤੋਂ 13 ਅਪਰੈਲ 2023 ਤੱਕ ਕਰਵਾਈਆਂ ਜਾਣਗੀਆਂ।

ਪੀਐੱਸਈਬੀ ਬੋਰਡ ਲਿਖਤ ਪ੍ਰੀਖਿਆ ਆਯੋਜਿਤ ਕਰਨ ਦੇ ਬਾਅਦ ਇਨ੍ਹਾਂ ਸਾਰੀਆਂ ਕਲਾਸਾਂ ਦੀ ਪ੍ਰੈਕਟੀਕਲ ਪ੍ਰੀਖਿਆ ਆਯੋਜਿਤ ਕਰੇਗਾ। NSQF ਦੇ 10ਵੀਂ ਅਤੇ 12ਵੀਂ ਵਿਸ਼ਿਆਂ, 12ਵੀਂ ਵੋਕੇਸ਼ਨਲ ਗਰੁੱਪ ਪ੍ਰੈਕਟੀਕਲ ਅਤੇ 10ਵੀਂ ਪ੍ਰੀ-ਵੋਕੇਸ਼ਨਲ ਵਿਸ਼ਿਆਂ ਲਈ ਪ੍ਰੈਕਟੀਕਲ ਪ੍ਰੀਖਿਆਵਾਂ 23 ਜਨਵਰੀ ਤੋਂ 1 ਫਰਵਰੀ ਤੱਕ ਹੋਣਗੀਆਂ। ਬੋਰਡ ਕੋਵਿਡ-19 ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਪ੍ਰੈਕਟੀਕਲ ਪ੍ਰੀਖਿਆਵਾਂ ਕਰਵਾਏਗਾ।

ਵਧੇਰੇ ਜਾਣਕਾਰੀ ਲਈ ਦਫ਼ਤਰੀ ਕੰਮ-ਕਾਜ ਵਾਲੇ ਦਿਨਾਂ ਵਿੱਚ ਉਮੀਦਵਾਰ ਟੈਲੀਫ਼ੋਨ ਨੰਬਰ 0172-5227333, 5227334 ‘ਤੇ ਅਤੇ ਈ-ਮੇਲ ਆਈ. ਡੀ. conductpseb@gmail.com ‘ਤੇ ਲਿਖ ਸਕਦੇ ਹਨ।