ਚੰਡੀਗੜ੍ਹ | PSEB 10ਵੀਂ ਜਮਾਤ ਦੇ ਨਤੀਜੇ ਜਾਰੀ ਹੋ ਗਏ ਹਨ। ਪਹਿਲੇ 3 ਸਥਾਨਾਂ ‘ਤੇ ਕੁੜੀਆਂ ਨੇ ਬਾਜ਼ੀ ਮਾਰੀ ਹੈ। ਸਾਲ 2023 ਪੰਜਾਬ ਬੋਰਡ ਦੀਆਂ ਪ੍ਰੀਖਿਆਵਾਂ ਲਈ 3 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਸੀ। PSEB ਕਲਾਸ 10ਵੀਂ ਦਾ ਨਤੀਜਾ ਅੱਜ ਸਵੇਰੇ 11:30 ਵਜੇ ਘੋਸ਼ਿਤ ਕੀਤਾ ਗਿਆ ਜਿਸ ਵਿੱਚ 3 ਕੁੜੀਆਂ ਨੇ ਟਾਪ ਕੀਤਾ ਹੈ।
ਇਸ ਸਾਲ 10ਵੀਂ ਜਮਾਤ ਦੀ ਬੋਰਡ ਪ੍ਰੀਖਿਆ 24 ਮਾਰਚ ਤੋਂ 20 ਅਪ੍ਰੈਲ, 2023 ਤੱਕ ਰਾਜ ਭਰ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ‘ਤੇ ਆਯੋਜਿਤ ਕੀਤੀ ਗਈ ਸੀ। ਬੋਰਡ ਦੀ ਪ੍ਰੀਖਿਆ ਸਵੇਰੇ 10 ਵਜੇ ਤੋਂ ਦੁਪਹਿਰ 1.15 ਵਜੇ ਤੱਕ ਸਿੰਗਲ ਸ਼ਿਫਟ ਵਿਚ ਲਈ ਗਈ ਸੀ।
ਜਿਨ੍ਹਾਂ ਵਿਦਿਆਰਥੀਆਂ ਨੇ ਇਮਤਿਹਾਨ ਦਿੱਤਾ ਸੀ, ਉਹ ਆਪਣੇ PSEB ਦੇ ਨਤੀਜੇ ਅਧਿਕਾਰਤ ਵੈੱਬਸਾਈਟਾਂ – pseb.ac.in ‘ਤੇ ਦੇਖ ਸਕਦੇ ਹਨ। ਜਿਹੜੇ ਵਿਦਿਆਰਥੀ ਇਮਤਿਹਾਨ ਵਿੱਚ ਸ਼ਾਮਲ ਹੋਏ ਸਨ, ਉਹ ਆਪਣਾ ਰੋਲ ਨੰਬਰ ਜਾਂ ਰਜਿਸਟ੍ਰੇਸ਼ਨ ਨੰਬਰ, ਈਮੇਲ ਆਈਡੀ ਅਤੇ ਆਪਣਾ ਨਾਮ ਦਰਜ ਕਰਕੇ ਆਪਣਾ ਨਤੀਜਾ ਦੇਖ ਸਕਦੇ ਹਨ।