PSEB ਨੇ ਵਿਦਿਆਰਥੀਆਂ ਨੂੰ ਦਿੱਤਾ ਵੱਡਾ ਝਟਕਾ, ਪ੍ਰੀਖਿਆਵਾਂ ਦੀ ਰੀਵੈਲੂਏਸ਼ਨ ਕੀਤੀ ਬੰਦ

0
2129

ਚੰਡੀਗੜ੍ਹ, 31 ਜਨਵਰੀ| ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਿਦਿਆਰਥੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਦਰਅਸਲ, PSEB ਵੱਲੋਂ ਮੁੜ ਮੁਲਾਂਕਣ ਦੀ ਪ੍ਰਕਿਰਿਆ ਨੂੰ ਬੰਦ ਕਰ ਦਿੱਤਾ ਗਿਆ ਹੈ।

ਫੈਸਲੇ ਅਨੁਸਾਰ ਜੇਕਰ ਵਿਦਿਆਰਥੀ ਪ੍ਰੀਖਿਆ ਦੇ ਅੰਕਾਂ ਤੋਂ ਸੰਤੁਸ਼ਟ ਨਹੀਂ ਹਨ ਤਾਂ ਉਨ੍ਹਾਂ ਦੀ ਪ੍ਰੀਖਿਆ ਦਾ ਮੁੜ ਮੁਲਾਂਕਣ ਨਹੀਂ ਹੋਵੇਗਾ । ਬੋਰਡ ਨੇ ਇਹ ਸਹੂਲਤ 2023-24 ਤੋਂ ਬੰਦ ਕਰ ਦਿੱਤੀ ਹੈ।

ਦੱਸ ਦੇਈਏ ਕਿ ਬੋਰਡ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਬੋਰਡ ਦਾ ਮੰਨਣਾ ਹੈ ਕਿ ਮੁੜ ਮੁਲਾਂਕਣ ਨਤੀਜੇ ਵਿੱਚ ਦੇਰੀ ਹੋ ਜਾਂਦੀ ਹੈ। ਕਈ ਵਾਰ ਮੈਰਿਟ ਸੂਚੀ ਵਿੱਚ ਬਦਲਾਅ ਕਰਨੇ ਪੈਂਦੇ ਹਨ।

ਹੁਣ ਵਿਦਿਆਰਥੀਆਂ ਨੂੰ ਸਿਰਫ਼ ਰੀ-ਚੈਕਿੰਗ ਦੀ ਸਹੂਲਤ ਮਿਲੇਗੀ। ਇਸ ਬਾਰੇ ਬੋਰਡ ਦੀ ਚੇਅਰਪਰਸਨ ਸਤਿੰਦਰ ਬੇਦੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਵਿਦਿਆਰਥੀ ਰੀ-ਚੈਕਿੰਗ ਕਰਵਾ ਸਕਦੇ ਹਨ। ਸੀਬੀਐਸਈ ਵਿੱਚ ਵੀ ਰੀ-ਚੈਕਿੰਗ ਦੀ ਸਹੂਲਤ ਹੀ ਹੈ।