ਚੰਡੀਗੜ੍ਹ | PSEB 10ਵੀਂ ਜਮਾਤ ਦੇ ਨਤੀਜੇ ਜਾਰੀ ਹੋ ਗਏ ਹਨ। ਪਹਿਲੇ 3 ਸਥਾਨਾਂ ‘ਤੇ ਕੁੜੀਆਂ ਨੇ ਬਾਜ਼ੀ ਮਾਰੀ ਹੈ। ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਦਸਵੀਂ ਸ਼੍ਰੇਣੀ ਦੀ ਮਾਰਚ 2023 ਵਿੱਚ ਕਰਵਾਈ ਗਈ ਪ੍ਰੀਖਿਆ ਦਾ ਨਤੀਜਾ ਸ਼ੁੱਕਰਵਾਰ ਯਾਨੀ ਅੱਜ ਐਲਾਨ ਦਿੱਤਾ ਗਿਆ ਹੈ। ਕੁੱਲ ਨਤੀਜਾ 97.54 ਫ਼ੀਸਦੀ ਰਿਹਾ। ਸਰਕਾਰੀ ਸਕੂਲਾਂ ਦੀ ਪਾਸ ਫ਼ੀਸਦੀ ਦਰ 97.76 ਰਹੀ ਤੇ ਪ੍ਰਾਈਵੇਟ ਸਕੂਲਾਂ ਦਾ ਨਤੀਜਾ 97 ਫੀਸਦੀ ਰਿਹਾ। 98.46 ਫ਼ੀਸਦ ਕੁੜੀਆਂ ਤੇ 96.73 ਫ਼ੀਸਦੀ ਮੁੰਡੇ ਪਾਸੇ ਹੋਏ ਹਨ।
ਟਰਾਂਸਜੈਂਡਰ ਵਿਦਿਆਰਥੀ 100 ਫ਼ੀਸਦ ਪਾਸ ਹੋਏ ਹਨ। 281327 ਵਿਦਿਆਰਥੀਆਂ ‘ਚੋਂ 274400 ਪਾਸ ਹੋਏ ਹਨ। 653 ਵਿਦਿਆਰਥੀ ਫੇਲ੍ਹ ਹੋਏ ਹਨ। 99.19 ਪਾਸ ਫ਼ੀਸਦੀ ਨਾਲ ਪਠਾਨਕੋਟ ਜ਼ਿਲ੍ਹਾ ਪੰਜਾਬ ਭਰ ‘ਚੋਂ ਮੋਹਰੀ ਰਿਹਾ। 2266 ਵਿਦਿਆਰਥੀ ਪੰਜਾਬੀ ‘ਚੋਂ ਫੇਲ੍ਹ ਹੋਏ ਹਨ। ਸਿਰਫ਼ ਤਿੰਨ ਵਿਸ਼ਿਆਂ ਦਾ ਨਤੀਜਾ 100 ਫ਼ੀਸਦੀ ਆਇਆ ਹੈ। ਸੰਗੀਤ ਗਾਇਨ, ਸੰਗੀਤ ਵਾਦਨ ਤੇ ਉਰਦੂ ਇਲੈਕਟਿਵ ਦਾ ਨਤੀਜਾ 100 ਫ਼ੀਸਦੀ ਰਿਹਾ।
ਫਰੀਦਕੋਟ ਦੀ ਗਗਨਦੀਪ ਕੌਰ ਨੇ 650 ਵਿਚੋਂ 650 ਨੰਬਰ ਲੈ ਕੇ 100 ਫ਼ੀਸਦੀ ਨਾਲ ਸੂਬੇ ‘ਚੋਂ ਟਾਪ ਕੀਤਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪ੍ਰੈੱਸ ਨੂੰ ਮੁਹੱਈਆ ਕਰਵਾਈ ਜਾਣਕਾਰੀ ਅਨੁਸਾਰ ਮਾਰਚ 2023 ਵਿੱਚ ਕਰਵਾਈ ਦਸਵੀਂ ਸ਼੍ਰੇਣੀ ਦੀ ਪ੍ਰੀਖਿਆ ਦਾ ਨਤੀਜਾ 26 ਮਈ ਨੂੰ ਐਲਾਨ ਕਰ ਦਿੱਤਾ ਜਾਵੇਗਾ। ਸਬੰਧਤ ਪ੍ਰੀਖਿਆਰਥੀਆਂ ਦੀ ਜਾਣਕਾਰੀ ਲਈ ਇਹ ਨਤੀਜਾ ਅਗਲੇ ਦਿਨ 27 ਮਈ ਨੂੰ ਬੋਰਡ ਦੀ ਵੈਬਸਾਈਟ www.pseb.ac.in ਅਤੇ www.indiaresults.com ‘ਤੇ ਉਪਲਬਧ ਕਰਵਾ ਦਿੱਤਾ ਜਾਵੇਗਾ। ਇਨ੍ਹਾਂ ਵੈੱਬਸਾਈਟਜ਼ ਤੋਂ ਸਬੰਧਤ ਪ੍ਰੀਖਿਆਰਥੀ ਆਪਣਾ ਨਤੀਜਾ ਦੇਖ ਅਤੇ ਡਾਊਨਲੋਡ ਕਰ ਸਕਣਗੇ।
ਸਾਲ 2023 ਪੰਜਾਬ ਬੋਰਡ ਦੀਆਂ ਪ੍ਰੀਖਿਆਵਾਂ ਲਈ 3 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਸੀ। PSEB ਕਲਾਸ 10ਵੀਂ ਦਾ ਨਤੀਜਾ ਅੱਜ ਸਵੇਰੇ 11:30 ਵਜੇ ਘੋਸ਼ਿਤ ਕੀਤਾ ਗਿਆ ਜਿਸ ਵਿੱਚ 3 ਕੁੜੀਆਂ ਨੇ ਟਾਪ ਕੀਤਾ ਹੈ। ਇਸ ਸਾਲ 10ਵੀਂ ਜਮਾਤ ਦੀ ਬੋਰਡ ਪ੍ਰੀਖਿਆ 24 ਮਾਰਚ ਤੋਂ 20 ਅਪ੍ਰੈਲ, 2023 ਤੱਕ ਰਾਜ ਭਰ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ‘ਤੇ ਆਯੋਜਿਤ ਕੀਤੀ ਗਈ ਸੀ। ਬੋਰਡ ਦੀ ਪ੍ਰੀਖਿਆ ਸਵੇਰੇ 10 ਵਜੇ ਤੋਂ ਦੁਪਹਿਰ 1.15 ਵਜੇ ਤੱਕ ਸਿੰਗਲ ਸ਼ਿਫਟ ਵਿਚ ਲਈ ਗਈ ਸੀ।