PU ਵਿਵਾਦ : ਭਗਵੰਤ ਮਾਨ ਨੇ ਪੰਜਾਬ ਦੇ ਹੱਕ ‘ਚ ਹਰਿਆਣਾ ਨੂੰ ਦਿੱਤਾ ਕੋਰਾ ਜਵਾਬ, CM ਖੱਟਰ ਕਹਿੰਦੇ ਦੁਬਾਰਾ ਕਰਾਂਗੇ ਮੀਟਿੰਗ

0
498

ਚੰਡੀਗੜ੍ਹ। ਪੰਜਾਬ ਯੂਨੀਵਰਸਿਟੀ ਦੀ ਮੁੱਦਾ ਇਕ ਵਾਰ ਫਿਰ ਗਰਮਾ ਗਿਆ ਹੈ। ਅਸਲ ਵਿਚ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਅੱਜ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਯੂਨੀਵਰਸਿਟੀ ਵਿਚ ਸੱਦੀ ਸੀ।

ਜਾਣਕਾਰੀ ਅਨੁਸਾਰ ਰਹਿਆਣਾ ਚਾਹੁੰਦਾ ਹੈ ਕਿ ਪੰਜਾਬ ਯੂਨੀਵਰਸਿਟੀ ਵਿਚ ਉਨ੍ਹਾਂ ਦੇ ਕਾਲਜਾਂ ਨੂੰ ਵੀ ਐਫੀਲੀਏਸ਼ਨ ਮਿਲੇ। ਜਦੋਂਕਿ ਪੰਜਾਬ ਯੂਨੀਵਰਸਿਟੀ ਨੂੰ ਜਾਂ ਤਾਂ ਕੇਂਦਰ ਵਲੋਂ ਸਹਾਇਤਾ ਗ੍ਰਾਂਟ ਦਿੱਤੀ ਜਾਂਦੀ ਹੈ ਤੇ ਜਾਂ ਫਿਰ ਪੰਜਾਬ ਸਰਕਾਰ ਵਲੋਂ। ਇਸ ਲਈ ਪੰਜਾਬ ਯੂਨੀਵਰਸਿਟੀ ਉਤੇ ਹਰਿਆਣਾ ਦਾ ਕੋਈ ਹੱਕ ਨਹੀਂ।

ਸੂਤਰਾਂ ਅਨੁਸਾਰ ਹਰਿਆਣਾ ਸਰਕਾਰ ਚਾਹੁੰਦੀ ਹੈ ਕਿ ਉਨ੍ਹਾਂ ਦੀ ਵੀ ਪੰਜਾਬ ਯੂਨੀਵਰਸਿਟੀ ਵਿਚ ਹਿੱਸੇਦਾਰੀ ਪੁਆਈ ਜਾਵੇ। ਜਿਸਦਾ ਵਿਦਿਆਰਥੀ ਯੂਨੀਅਨਾਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ। ਅੱਜ ਹੋਈ ਮੀਟਿੰਗ ਵਿਚ ਵੀ ਪੰਜਾਬ ਦੇ ਮੁੱਖ ਮੰਤਰੀ ਨੇ ਪੰਜਾਬ ਦੇ ਹੱਕ ਵਿਚ ਇਸ ਯੂਨੀਵਰਸਿਟੀ ਵਿਚ ਹਰਿਆਣਾ ਦੀ ਹਿੱਸੇਦਾਰੀ ਪੁਆਉਣ ਤੋੇਂ ਮਨ੍ਹਾਂ ਕਰ ਦਿੱਤਾ ਹੈ।

ਦੂਜੇ ਪਾਸੇ ਹਰਿਆਣਾ ਦੇ ਮੁੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿ ਉਹ ਇਸ ਮਾਮਲੇ ਵਿਚ ਇਕ ਵਾਰ ਫਿਰ 5 ਤਰੀਕ ਨੂੰ ਮੀਟਿੰਗ ਕਰਨਗੇ।