ਪੰਜਾਬ : 14 ਜ਼ਿਲ੍ਹਿਆਂ ਦੇ 1179 ਪਿੰਡਾਂ ਨੂੰ ਹੜ੍ਹਾਂ ਨੇ ਲਪੇਟਿਆ, 22 ਹਜ਼ਾਰ ਤੋਂ ਵੱਧ ਲੋਕ ਘਰੋਂ ਹੋਏ ਬੇਘਰ

0
535

ਚੰਡੀਗੜ੍ਹ। ਪੰਜਾਬ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਹੁਣ ਤੱਕ 22 ਹਜ਼ਾਰ ਲੋਕਾਂ ਨੂੰ ਆਪਣਾ ਘਰ ਛੱਡਣਾ ਪਿਆ ਹੈ। ਸਰਕਾਰ ਅਤੇ ਪ੍ਰਸ਼ਾਸਨ ਨੇ ਇਨ੍ਹਾਂ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਹੈ। ਸਰਕਾਰ ਮੁਤਾਬਕ ਹੁਣ ਤੱਕ 14 ਜ਼ਿਲ੍ਹਿਆਂ ਦੇ 1179 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ।

ਇਸ ਸਮੇਂ ਜਿਹੜੇ 14 ਜ਼ਿਲ੍ਹੇ ਹੜ੍ਹਾਂ ਦੀ ਮਾਰ ਝੱਲ ਰਹੇ ਹਨ, ਉਨ੍ਹਾਂ ਵਿੱਚ ਪਟਿਆਲਾ, ਜਲੰਧਰ, ਕਪੂਰਥਲਾ, ਪਠਾਨਕੋਟ, ਤਰਨਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਮੋਗਾ, ਲੁਧਿਆਣਾ, ਮੋਹਾਲੀ ਅਤੇ ਸੰਗਰੂਰ ਸ਼ਾਮਲ ਹਨ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਮੰਤਰੀਆਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਹੈ।

ਜਿੱਥੇ ਆਪਦਾ ਪ੍ਰਬੰਧਨ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਮੁਹਾਲੀ ਜ਼ਿਲ੍ਹੇ ਦੇ ਕਰੀਬ ਇੱਕ ਦਰਜਨ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ, ਉੱਥੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ ਡੇਰਾਬੱਸੀ ਖੇਤਰ ਵਿੱਚ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲਿਆ।

ਸੂਬਾ ਸਰਕਾਰ ਦੇ ਬੁਲਾਰੇ ਅਨੁਸਾਰ 22764 ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਭੇਜਿਆ ਗਿਆ ਹੈ। ਕੁਝ ਇਲਾਕਿਆਂ ‘ਚ ਹੜ੍ਹ ਦੀ ਸਥਿਤੀ ‘ਚ ਸੁਧਾਰ ਹੋਣ ਤੋਂ ਬਾਅਦ ਰਾਹਤ ਕੈਂਪਾਂ ਦੀ ਗਿਣਤੀ 183 ਤੋਂ ਘਟਾ ਕੇ 161 ਕਰ ਦਿੱਤੀ ਗਈ ਹੈ। ਲੋਕਾਂ ਦੀ ਸਿਹਤ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਰੈਪਿਡ ਰਿਸਪਾਂਸ ਟੀਮਾਂ ਦੀ ਗਿਣਤੀ 315 ਤੋਂ ਵਧਾ ਕੇ 409 ਕਰ ਦਿੱਤੀ ਗਈ ਹੈ, ਜਦਕਿ ਮੈਡੀਕਲ ਕੈਂਪਾਂ ਦੀ ਗਿਣਤੀ ਵੀ 186 ਤੋਂ ਵਧਾ ਕੇ 252 ਕਰ ਦਿੱਤੀ ਗਈ ਹੈ।


(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ