ਚੰਡੀਗੜ. ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਜਾਰੀ ਹੈ ਅਤੇ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਦੇ ਕਰਤਾਰਪੁਰ ਕਾਰੀਡੋਰ ਨੂੰ ਲੈ ਕੇ ਦਿੱਤੇ ਬਿਆਨ ਤੇ ਹੰਗਾਮਾ ਲਗਾਤਾਰ ਹੋ ਰਿਹਾ ਹੈ। ਇਹ ਬਿਆਨ ਨੂੰ ਲੈ ਕੇ ਹੀ ਆਮ ਆਦਮੀ ਪਾਰਟੀ ਨੇ ਮੰਗਲਵਾਰ ਨੂੰ ਪੰਜਾਬ ਵਿਧਾਨਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ। ਹਾਲਾਂਕਿ ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਪ੍ਰਧਾਨ ਅਤੇ ਸਾਂਸਦ ਭਗਵੱਤ ਮਾਨ ਮੰਗਲਵਾਰ ਨੂੰ ਵਿਧਾਨਸਭਾ ‘ਚ ਆਉਣ ਅਤੇ ਕੈਪਟਨ ਅਮਿੰਜਰ ਸਿੰਘ ਦੀ ਨਿੱਜੀ ਜਿੰਦਗੀ ‘ਤੇ ਬਿਆਨਾਂ ਨੂੰ ਲੈ ਕੇ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਏ।

ਦਰਸਅਲ, ਪਹਿਲਾਂ ਸਦਨ ਤੋਂ ਬਾਹਰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਦੇ ਪਾਕਿਸਤਾਨੀ ਪੱਤਰਕਾਰ ਅਤੇ ਨਾਗਰਿਕ ਆਰੁਸਾ ਆਲਮ ਦੇ ਨਾਲ ਤਸਵੀਰਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ। ਸੰਸਦ ਭਗਵੰਤ ਮਾਨ ਨੇ ਸੰਸਦ ਦੇ ਅੰਦਰ ਆਰੋਪ ਲਗਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਕਰਤਾਰਪੁਰ ਕੋਰਿਡੋਰ ਤੋਂ ਹੋ ਕੇ ਆਉਣ ਵਾਲੇ ਸ਼ਰਧਾਲੂਆਂ ਨੂੰ ਅੱਤਵਾਦੀ ਕਰਾਰ ਦੇਣ ਤੇ ਤੁਲੇ ਹੋਏ ਹਨ। ਉਹਨਾਂ ਨੇ ਆਰੋਪ ਲਗਾਇਆ ਕਿ ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸ ਤਰ੍ਹਾਂ ਨਿਯਮਾਂ ਦੀ ਅਣਦੇਖੀ ਕਰ ਆਪਣੀ ਦੋਸਤ ਪਾਕਿਸਤਾਨੀ ਨਾਗਰਿਕ ਆਰੂਸਾ ਆਲਮ ਨੂੰ ਆਪਣੇ ਸਰਕਾਰੀ ਆਵਾਸ ‘ਚ ਰੱਖਿਆ ਹੋਇਆ ਹੈ। ਉਹਨਾਂ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਇਸਦਾ ਜਵਾਬ ਮੰਗਿਆ।

ਭਗਵੰਤ ਮਾਨ ਨੇ ਕਿਹਾ ਉਹ ਕੈਪਟਨ ਅਮਰਿੰਦਰ ਦੀ ਨਿੱਜੀ ਜਿੰਦਗੀ ਨੂੰ ਟਾਰਗੇਟ ਨਹੀਂ ਕਰਨਾ ਚਾਹੁੰਦੇ। ਪਰ ਇਕ ਪਾਸੇ ਤਾਂ ਕੈਪਟਨ ਕਹਿ ਰਹੇ ਹਨ ਪੰਜਾਬ ਨੂੰ ਪਾਕਿਸਤਾਨ ਅਤੇ ਉਨ੍ਹਾਂ ਦੀ ਖੁਫੀਆ ਏਜੰਸੀ ISI ਤੋਂ ਖ਼ਤਰਾ ਹੈ। ਪਰ ਦੂਜੇ ਪਾਸੇ ਉਹਨਾਂ ਨੇ ਆਪਣੀ ਪਾਕਿਸਤਾਨੀ ਮਹਿਲਾ ਦੋਸਤ ਆਰੂਸਾ ਆਲਮ ਨੂੰ ਪਿਛਲੇ ਕਈ ਸਾਲਾਂ ਤੋਂ ਆਪਣੇ ਨਾਲ ਰੱਖਿਆ ਹੋਇਆ ਹੈ। ਹੁਣ ਉਹਨਾਂ ਨੇ ਕਿਹਾ ਡੀਜੀਪੀ ਦਿਨਕਰ ਗੁਪਤਾ ਨਾਲ ਵੀ ਉਸਦੀ ਚੰਗੀ ਦੋਸਤੀ ਹੈ। ਇਸ ਲਈ ਰਾਜ ਸਰਕਾਰ ਡੀਜੀਪੀ ਦਿਨਕਰ ਗੁਪਤਾ ਨੂੰ ਬਚਾ ਰਹੀ ਹੈ।

ਭਗਵਾਨ ਮਾਨ ਨੇ ਕਿਹਾ ਕਿ ਆਰੂਸਾ ਅਲਮ ਨੂੰ ਕਿਸ ਤਰਾਂ ਨਾਲ ਭਾਰਤੀ ਵੀਜਾ ਮਿਲਿਆ ਹੋਇਆ ਹੈ ਅਤੇ ਉਹ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਕਦੇ ਚੰਡੀਗੜ ਰਹਿੰਦੀ ਹੈ ਤੇ ਕਦੇ ਦੂਸਰੀ ਜਗਾ ਚਲੀ ਜਾਂਦੀ ਹੈ, ਇਸ ਗੱਲ ਦੀ ਵੀ ਜਾਂਚ ਹੋਣੀ ਚਾਹੀਦੀ ਹੈ।

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।