ਟਿੱਡੀ ਦਲ ਨਾਲ ਨਜਿੱਠਣ ਲਈ ਪੰਜਾਬ ਖੇਤੀਬਾੜੀ ਵਿਭਾਗ ਤਿਆਰ

0
401

ਚੰਡੀਗੜ੍ਹ . ਟਿੱਡੀ ਦਲ ਦਾ ਹਮਲਾ ਫਿਲਹਾਲ ਪੰਜਾਬ ‘ਚ ਟਲ ਗਿਆ ਹੈ। ਹੁਣ ਜੁਲਾਈ ਤੋਂ ਸਤੰਬਰ ਦੌਰਾਨ ਹਮਲੇ ਦਾ ਖਦਸ਼ਾ ਹੈ। ਹਾਲਾਂਕਿ ਪੰਜਾਬ ਖੇਤੀਬਾੜੀ ਵਿਭਾਗ ਨੇ ਟਿੱਡੀ ਦਲ ਦੇ ਪਹੁੰਚਣ ਤੋਂ ਪਹਿਲਾਂ ਹੀ ਇਸ ਦੇ ਖਾਤਮੇ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਖੇਤੀਬਾੜੀ ਵਿਭਾਗ ਨੇ ਇਸ ਵਾਰ ਟਿੱਡੀ ਦਲ ਨਾਲ ਨਜਿੱਠਣ ਲਈ ਪੂਰੀ ਤਿਆਰੀ ਕੀਤੀ ਹੋਈ ਹੈ। ਇਸ ਲਈ 42 ਟੀਮਾਂ ਦਾ ਬਣਾਈਆਂ ਗਈਆਂ ਹਨ। ਇਸ ਤੋਂ ਇਲਾਵਾ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਨ੍ਹਾਂ ਟੀਮਾਂ ਨੂੰ ਟਿੱਡੀ ਦਲ ਦੇ ਹਮਲੇ ਦੇ ਖਦਸ਼ੇ ਦੇ ਚੱਲਦਿਆਂ ਵੱਖ-ਵੱਖ ਜ਼ਿਲ੍ਹਿਆਂ ‘ਚ ਤਾਇਨਾਤ ਕੀਤਾ ਗਿਆ ਹੈ।

ਯੋਜਨਾ ਤਹਿਤ ਕਿਸਾਨਾਂ ਨੂੰ ਟਿੱਡੀ ਦਲ ਦੇ ਹਮਲੇ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਛਿੜਕਾਅ ਲਈ ਦਵਾਈ ਦਾ ਸਟੌਕ ਤਿਆਰ ਹੈ। ਫਸਲਾਂ ਲਈ ਇਕ ਕਰੋੜ ਰੁਪਏ ਦੀ ਦਵਾਈ ਖਰੀਦੀ ਜਾ ਚੁੱਕੀ ਹੈ। ਟਿੱਡੀ ਦਲ ਦਾ ਹਮਲਾ ਫਸਲਾਂ ਲਈ ਇੰਨਾ ਖਤਰਨਾਕ ਹੈ ਕਿ ਕਈ-ਕਈ ਏਕੜ ਫਸਲਾਂ ਪਲਾਂ ਛਿਣਾਂ ‘ਚ ਹੀ ਤਬਾਹ ਹੋ ਜਾਂਦੀ ਹੈ।