<div><strong>ਚੰਡੀਗੜ੍ਹ&comma; 1 ਜਨਵਰੀ &vert; <&sol;strong>CM ਮਾਨ ਦੇ ਪ੍ਰਮੁੱਖ ਪ੍ਰਾਜੈਕਟ &&num;8216&semi;ਸੜਕ ਸੁਰੱਖਿਆ ਫੋਰਸ&&num;8217&semi; ਦੀ ਸ਼ੁਰੂਆਤ ਤੋਂ ਪਹਿਲਾਂ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਦੇ ਉਦੇਸ਼ ਨਾਲ ਇਕ ਹੋਰ ਪਹਿਲਕਦਮੀ ਕਰਦਿਆਂ ਪੰਜਾਬ ਪੁਲਿਸ ਨੇ ਮੈਪ ਮਾਈ ਇੰਡੀਆ ਦੇ ਸਹਿਯੋਗ ਨਾਲ ਸੂਬੇ ਭਰ ਦੇ 784 ਦੁਰਘਟਨਾਵਾਂ ਵਾਲੇ ਬਲੈਕ ਸਪਾਟਾਂ ਨੂੰ ਨੇਵੀਗੇਸ਼ਨ ਸਿਸਟਮ ਮੈਪਲਸ ਐਪ ਰਾਹੀਂ ਮੈਪ ਕੀਤਾ ਹੈ।<&sol;p>&NewLine;<&sol;div>&NewLine;<div>ਡਾਇਰੈਕਟਰ ਜਨਰਲ ਆਫ਼ ਪੁਲਿਸ &lpar;ਡੀਜੀਪੀ&rpar; ਪੰਜਾਬ ਗੌਰਵ ਯਾਦਵ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਪਲਸ ਐਪ ਦੀ ਵਰਤੋਂ ਕਰਨ ਵਾਲੇ ਨਾਗਰਿਕ ਹੁਣ ਪੰਜਾਬੀ ਵਿਚ ਵੁਆਇਸ ਅਲਰਟ ਪ੍ਰਾਪਤ ਕਰਨਗੇ ਜੋ ਮੁਸਾਫਿਰਾਂ ਨੂੰ ਅੱਗੇ ਆਉਣ ਵਾਲੇ ਬਲੈਕ ਸਪਾਟ ਬਾਰੇ ਸੁਚੇਤ ਕਰਨਗੇ&comma; ਜਿਸ ਨਾਲ ਪੰਜਾਬ ਸੜਕ ਸੁਰੱਖਿਆ ਦੇ ਹਿੱਸੇ ਵਜੋਂ ਦੁਰਘਟਨਾਗ੍ਰਸਤ ਸਥਾਨਾਂ ਦੀ ਮੈਪਿੰਗ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ।<&sol;p>&NewLine;<&sol;div>&NewLine;<div>ਮੈਪ ਮਾਈ ਇੰਡੀਆ ਦੀ ਮੈਪਲਸ ਐਪ&comma; ਜਿਸ ਨੂੰ ਵਿਸ਼ੇਸ਼ ਤੌਰ &&num;8216&semi;ਤੇ ਭਾਰਤ ਲਈ 100 ਫ਼ੀਸਦ ਸਵਦੇਸ਼ੀ ਐਪ ਵਜੋਂ ਤਿਆਰ ਕੀਤਾ ਗਿਆ ਹੈ&comma; ਵੁਆਇਸ ਸੰਦੇਸ਼ &OpenCurlyDoubleQuote;ਬਲੈਕਸਪਾਟ 100 ਮੀਟਰ ਦੀ ਦੂਰੀ ਤੇ ਹੈ” ਦੇ ਕੇ ਮੁਸਾਫਿਰਾਂ ਨੂੰ ਸੁਚੇਤ ਕਰੇਗੀ&comma; ਜਿਸ ਨਾਲ ਪੰਜਾਬ ਦੁਰਘਟਨਾਵਾਂ ਬਾਰੇ ਜਾਣਕਾਰੀ ਦੇਣ ਵਾਲਾ ਇਕਮਾਤਰ ਸੂਬਾ ਬਣਿਆ ਹੈ। ਐਕਸੀਡੈਂਟ ਬਲੈਕ ਸਪਾਟ ਇਕ ਅਜਿਹੀ ਥਾਂ ਹੈ ਜਿਥੇ ਇਤਿਹਾਸ ਵਿਚ ਆਮ ਤੌਰ &&num;8216&semi;ਤੇ ਸੜਕੀ ਆਵਾਜਾਈ ਹਾਦਸੇ ਵਾਪਰਦੇ ਰਹਿੰਦੇ ਹਨ।<&sol;p>&NewLine;<&sol;div>&NewLine;<div>ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ &lpar;ਏ&period;ਡੀ&period;ਜੀ&period;ਪੀ&period;&rpar; ਟਰੈਫ਼ਿਕ ਅਮਰਦੀਪ ਸਿੰਘ ਰਾਏ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਇਸ ਗੱਲ &&num;8216&semi;ਤੇ ਜ਼ੋਰ ਦਿੱਤਾ ਕਿ ਇਹ ਡਰਾਈਵਿੰਗ ਸਹਾਇਤਾ ਪੰਜਾਬ ਦੀਆਂ ਸੜਕਾਂ &&num;8216&semi;ਤੇ ਸਮੁੱਚੇ ਸੁਰੱਖਿਅਤ ਡਰਾਈਵਿੰਗ ਤਜਰਬੇ ਲਈ ਤਿਆਰ ਕੀਤੀ ਗਈ ਹੈ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬੀ ਵਿਚ ਵੁਆਇਸ ਅਲਰਟ ਨੂੰ ਸਰਗਰਮੀ ਨਾਲ ਲਾਗੂ ਕਰਨਾ ਇਕ ਵਧੇਰੇ ਚੌਕਸ ਡਰਾਈਵਿੰਗ ਕਮਿਊਨਿਟੀ ਬਣਾਉਣ ਲਈ ਇਕ ਮਹੱਤਵਪੂਰਨ ਕਦਮ ਹੈ।<&sol;p>&NewLine;<&sol;div>&NewLine;<div>ਉਨ੍ਹਾਂ ਕਿਹਾ ਕਿ ਦੁਰਘਟਨਾ ਦੇ ਬਲੈਕ ਸਪਾਟਸ ਦੀ ਅਜਿਹੀ ਵਿਆਪਕ ਮੈਪਿੰਗ ਨੂੰ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਨ ਲਈ ਪੰਜਾਬ ਮਾਣ ਮਹਿਸੂਸ ਕਰਦਾ ਹੈ। ਇਸ ਤੋਂ ਇਲਾਵਾ&comma; ਇਸ ਨਵੀਨਤਾਕਾਰੀ ਸੁਰੱਖਿਆ ਨੂੰ ਉਪਭੋਗਤਾਵਾਂ ਦੀਆਂ ਲੋੜਾਂ ਅਨੁਸਾਰ ਬਣਾਇਆ ਗਿਆ ਹੈ&comma; ਜੋ ਖੇਤਰੀ ਭਾਸ਼ਾਵਾਂ ਵਿਚ ਵੁਆਇਸ ਅਲਰਟ ਦੀ ਪੇਸ਼ਕਸ਼ ਕਰਦੀ ਹੈ।<&sol;p>&NewLine;<&sol;div>&NewLine;<div>ਪੰਜਾਬ ਦੇ ਟ੍ਰੈਫਿਕ ਸਲਾਹਕਾਰ ਡਾ&period; ਨਵਦੀਪ ਅਸੀਜਾ ਨੇ ਕਿਹਾ ਕਿ ਮੈਪ ਮਾਈ ਇੰਡੀਆ ਦੇ ਸਹਿਯੋਗ ਨਾਲ ਸੂਬੇ ਭਰ ਵਿਚ ਟ੍ਰੈਫਿਕ ਪ੍ਰਬੰਧਨ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ ਬਿਨਾਂ ਕਿਸੇ ਲਾਗਤ ਦੇ ਨਾਗਰਿਕਾਂ&comma; ਮੁਸਾਫਿਰਾਂ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਤਰਜੀਹ ਦੇਣ ਲਈ ਸਾਡੇ ਯਤਨਾਂ ਵਿਚੋਂ ਇਕ ਵਿਸ਼ੇਸ਼ ਕਦਮ ਹੈ।<&sol;div>&NewLine;<p><&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;